ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਵੱਲੋਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਚੱਕਾ ਜਾਮ

ਨਵਕਿਰਨ ਸਿੰਘ ਮਹਿਲ ਕਲਾਂ, 13 ਅਕਤੂਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਤਿੰਨ ਘੰਟੇ ਲਈ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ...
Advertisement

ਨਵਕਿਰਨ ਸਿੰਘ

ਮਹਿਲ ਕਲਾਂ, 13 ਅਕਤੂਬਰ

Advertisement

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਤਿੰਨ ਘੰਟੇ ਲਈ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਬੀਕੇਯੂ (ਡਕੌਂਦਾ) ਧਨੇਰ ਗਰੁੱਪ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬੀਕੇਯੂ (ਡਕੌਦਾ) ਬੁਰਜ ਗਿੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਠੁੱਲੀਵਾਲ, ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ, ਆੜ੍ਹਤੀ ਐਸੋਸੀਏਸ਼ਨ ਦੇ ਆਗੂ ਸੰਦੀਪ ਕੁਮਾਰ ਰਿੰਕੂ, ਰਵੀ ਸੇਖੋਂ, ਵਿਜੇ ਕੁਮਾਰ ਆਦਿ ਨੇ ਕਿਹਾ ਕਿ ਸਰਕਾਰਾਂ ਫਸਲ ਦੀ ਸਮੇਂ ਸਿਰ ਖਰੀਦ ਕਰਨ ਅਤੇ ਪਿਛਲੀ ਫਸਲ ਦੀ ਲਿਫਟਿੰਗ ਵਿੱਚ ਨਾਕਾਮ ਸਿੱਧ ਹੋਈਆਂ ਹਨ, ਜਿਸ ਕਾਰਨ ਉਹਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਮਸਲੇ ਦਾ ਹੱਲ ਨਾ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

 

Advertisement