ਬਿਜਲੀ ਸੋਧ ਬਿੱਲ ਖ਼ਿਲਾਫ਼ ਕਿਸਾਨਾਂ ਦੀ ਬੈਠਕ ਅੱਜ
ਸੰਯੁਕਤ ਕਿਸਾਨ ਮੋਰਚਾ ਵੱਲੋਂ ਬਿਜਲੀ ਸੋਧ ਬਿਲ, ਬੀਜ ਬਿੱਲ 2025 ਵਿਰੁੱਧ, ਨਿੱਜੀਕਰਨ ਅਤੇ ਚਾਰ ਲੇਬਰ ਕੋਡ ਵਿਰੁੱਧ ਵਿਸ਼ਾਲ ਜਨਤਕ ਲਾਮਬੰਦੀ ਕਰਨ ਲਈ 15 ਦਸੰਬਰ ਨੂੰ ਜ਼ਿਲ੍ਹਾ ਹੈਡਕੁਆਰਟਰ ’ਤੇ ਬੈਠਕ ਕੀਤੀ ਜਾ ਰਹੀ ਹੈ। ਭਾਰਤ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ...
Advertisement
ਸੰਯੁਕਤ ਕਿਸਾਨ ਮੋਰਚਾ ਵੱਲੋਂ ਬਿਜਲੀ ਸੋਧ ਬਿਲ, ਬੀਜ ਬਿੱਲ 2025 ਵਿਰੁੱਧ, ਨਿੱਜੀਕਰਨ ਅਤੇ ਚਾਰ ਲੇਬਰ ਕੋਡ ਵਿਰੁੱਧ ਵਿਸ਼ਾਲ ਜਨਤਕ ਲਾਮਬੰਦੀ ਕਰਨ ਲਈ 15 ਦਸੰਬਰ ਨੂੰ ਜ਼ਿਲ੍ਹਾ ਹੈਡਕੁਆਰਟਰ ’ਤੇ ਬੈਠਕ ਕੀਤੀ ਜਾ ਰਹੀ ਹੈ। ਭਾਰਤ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਬਿਜਲੀ ਮੁਲਾਜ਼ਮਾਂ, ਮਜ਼ਦੂਰਾਂ, ਨੌਜਵਾਨਾਂ ਤੇ ਵਿਦਿਆਰਥੀਆਂ ਦੀ ਸਾਂਝੀ ਮੀਟਿੰਗ 15 ਦਸੰਬਰ ਨੂੰ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਹੋਵੇਗੀ। ਬੈਠਕ ਦੌਰਾਨ ਅਗਲੇ ਰਣਨੀਤੀ ਤੈਅ ਕੀਤੀ ਜਾਵੇਗੀ।
Advertisement
Advertisement
×

