ਨਿਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ
ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਅਤੇ ਭਾਰੀ ਬਾਰਸ਼ਾਂ ਨਾਲ਼ ਨੁਕਸਾਨੀਆਂ ਫ਼ਸਲਾਂ ਦਾ ਮਜ਼ਦੂਰਾਂ ਤੇ ਕਾਸ਼ਤਕਾਰਾਂ ਨੂੰ ਮੁਆਵਜ਼ਾ ਦਿਵਾਉਣ, ਅੰਦੋਲਨਾਂ ਦੌਰਾਨ ਮਜ਼ਦੂਰਾਂ ਕਿਸਾਨਾਂ ’ਤੇ ਦਰਜ਼ ਕੇਸ ਵਾਪਿਸ ਕਰਾਉਣ, ਰਾਇਕੇ ਕਲਾਂ ਦੇ ਕਿਸਾਨ ਦੀ ਖੁਦਕੁਸ਼ੀ ਦੇ ਦੋਸ਼ੀ ਨਸ਼ਾ ਤਸਕਰੀ ‘ਚ ਫ਼ਸੇ ਸਾਬਕਾ ਡੀ ਐਸ ਪੀ ਜਗਦੀਸ਼ ਭੋਲਾ ਦੇ ਪਿਤਾ ਬਲਛਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਾਉਣ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁਕਤਸਰ ਵਿੱਚ ਚੱਲ ਰਹੇ ਮੋਰਚੇ ’ਚ 7 ਸਤੰਬਰ ਨੂੰ ਲਾਗਲੇ ਜ਼ਿਲਿਆਂ ’ਚੋਂ ਵੀ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਹ ਜਾਣਕਾਰੀ ਲਛਮਣ ਸਿੰਘ ਸੇਵੇਵਾਲਾ ਤੇ ਸ਼ਿੰਗਾਰਾ ਸਿੰਘ ਮਾਨ ਨੇ ਦਿੱਤੀ।