ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨਾਂ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਦਾ ਵਿਰੋਧ

ਮਹਿਕਮੇ ਦੇ ਅਧਿਕਾਰੀ ਪ੍ਰਵਾਨਗੀ ਦੇਣਗੇ ਤਾਂ ਪੁਲ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ: ਗੱਜਣਮਾਜਰਾ
ਸ਼ਹਿਣਾ ਵਿੱਚ ਪਾਰਵਕੌਮ ਦਫ਼ਤਰ ਅੱਗੇ ਰੋਸ ਪ੍ਰਗਟ ਕਰਦੇ ਹੋਏ ਕਿਸਾਨ। -ਫੋਟੋ: ਸਿੰਗਲਾ
Advertisement

ਪੱਤਰ ਪ੍ਰੇਰਕ

ਸ਼ਹਿਣਾ, 13 ਜੁਲਾਈ

Advertisement

ਪਾਵਰਕੌਮ ਵੱਲੋਂ ਪਿੰਡਾਂ ਵਿੱਚ ਸਮਾਰਟ ਮੀਟਰ ਲਗਾਉਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਸ਼ਹਿਣਾ ਦੇ ਆਗੂਆਂ ਨੇ ਪਾਰਵਕੌਮ ਦਫ਼ਤਰ ਸ਼ਹਿਣਾ ਅੱਗੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਅਧਿਕਾਰੀਆਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਇਕਾਈ ਪ੍ਰਧਾਨ, ਗੁਰਨਾਮ ਸਿੰਘ ਭੋਤਨਾ, ਰਣਜੀਤ ਸਿੰਘ ਟੱਲੇਵਾਲ, ਰਾਜਵਿੰਦਰ ਸਿੰਘ ਮੱਲ੍ਹੀ ਤੇ ਨਿਰਭੈ ਸਿੰਘ ਚੂੰਘਾ ਆਦਿ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਪਿੰਡਾਂ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦੇਣਗੇ।

ਉਨ੍ਹਾਂ ਕਿਹਾ ਕਿ ਪਾਵਰਕੌਮ ਸ਼ਹਿਣਾ ਦੇ ਅਧਿਕਾਰੀਆਂ ਵੱਲੋਂ ਚੈਕਿੰਗ ਦੌਰਾਨ ਪੁਰਾਣੇ ਮੀਟਰ ਉਤਾਰਨ ਮਗਰੋਂ ਚਿੱਪ ਵਾਲੇ ਮੀਟਰ ਲਾਏ ਜਾ ਰਹੇ ਹਨ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਕਸਬਾ ਸ਼ਹਿਣਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿੱਚੋਂ ਜੋ ਪੁਰਾਣੇ ਮੀਟਰ ਉਤਾਰੇ ਗਏ ਹਨ, ਉਹ ਤੁਰੰਤ ਲਗਾਏ ਜਾਣ। ਇਸ ਮੌਕੇ ਗੁਰਜੀਤ ਸਿੰਘ ਖੰਗੂੜਾ, ਹਰਦੀਪ ਸਿੰਘ, ਡਾ. ਰਘਬੀਰ ਸਿੰਘ ਸਰੰਦੀ, ਦੀਪਾ ਸਿੰਘ ਡੇਅਰੀ ਵਾਲਾ ਤੇ ਬਿੱਕਰ ਸਿੰਘ ਚੀਮਾ, ਮਨਜੀਤ ਸਿੰਘ ਮੱਲੀਆਂ ਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।

Advertisement
Tags :
ਕਿਸਾਨਾਂਚਿੱਪਮੀਟਰਲਾਉਣਵੱਲੋਂਵਾਲੇਵਿਰੋਧ