DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ ਜਥੇਬੰਦੀ ਨੇ ਬਠਿੰਡਾ ਮੁਜ਼ਾਹਰੇ ਲਈ ਲਾਮਬੰਦੀ ਕੀਤੀ

ਪਿੰਡ ਸੰਘੇਡ਼ਾ ਵਿੱਚ ਮੀਟਿੰਗ; ਕਿਸਾਨਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
featured-img featured-img
ਸੰਘੇੜਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ।
Advertisement
ਇੱਥੋਂ ਨੇੜਲੇ ਪਿੰਡ ਸੰਘੇੜਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਲਾਮਬੰਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਲੰਘੀ 18 ਫਰਵਰੀ ਨੂੰ ਬਠਿੰਡਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਅੰਨ੍ਹੇ ਜਬਰ ਖ਼ਿਲਾਫ਼ ਸੂਬੇ ਦੀਆਂ ਕਰੀਬ ਚਾਰ ਦਰਜਨ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਡੀ ਸੀ ਦਫ਼ਤਰ ਬਠਿੰਡਾ ਅੱਗੇ ਇਕੱਠੇ ਹੋ ਕੇ ਸ਼ਹਿਰ ’ਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਨੇ ਇਹ ਮੁਜ਼ਾਹਰਾ ਜਿਉਂਦ ’ਚ ਜਬਰ ਢਾਹੁਣ ਲਈ ਲਈ ਪੁਲੀਸ ਅਧਿਕਾਰੀਆਂ ਖ਼ਿਲਾਫ਼ ਇਰਾਦਾ ਕਤਲ ਅਤੇ ਅਗਵਾ ਦਾ ਕੇਸ ਦਰਜ ਕਰਨ ਦੀ ਮੰਗ ਲਈ ਐਲਾਨਿਆ ਗਿਆ ਹੈ। ਜਥੇਬੰਦੀਆਂ ਨੇ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਰਾਰ ਦਿੰਦਿਆਂ ਜਨਤਕ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਬਠਿੰਡਾ ਮੁਜ਼ਾਹਰੇ ਨੂੰ ਸਫ਼ਲ ਬਣਾਉਣ ਹਿੱਤ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਕੇਡਰ ਨੂੰ ਲਾਮਬੰਦ ਕੀਤਾ ਤੇ ਜ਼ਿੰਮੇਵਾਰੀਆਂ ਸੌਂਪੀਆਂ।

ਬੀ ਕੇ ਯੂ (ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਪੁਲੀਸ ਰਾਜ ਨਹੀਂ ਬਣਨ ਦਿੱਤਾ ਜਾਵੇਗਾ। ਬੁਲਾਰਿਆਂ ਨੇ ਪੰਜਾਬ ਦੇ ਸਮੂਹ ਸੰਘਰਸ਼ਸ਼ੀਲ, ਇਨਸਾਫ਼ਪਸੰਦ ਤੇ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਜਬਰ ਖ਼ਿਲਾਫ਼ 6 ਮਾਰਚ ਨੂੰ ਬਠਿੰਡਾ ਵਿੱਚ ਕੀਤੇ ਜਾ ਰਹੇ ਰੋਸ ਮੁਜ਼ਾਹਰੇ ’ਚ ਪਰਿਵਾਰਾਂ ਸਮੇਤ ਸ਼ਾਮਲ ਹੋਣ।

Advertisement

ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾ, ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਖ਼ਜ਼ਾਨਚੀ ਭਗਤ ਸਿੰਘ, ਕ੍ਰਿਸ਼ਨ ਸਿੰਘ ਛੰਨਾ, ਜਰਨੈਲ ਸਿੰਘ ਜਵੰਦਾ ਬਲੌਰ ਸਿੰਘ ਛੰਨਾ ਨਰਿੱਪਜੀਤ ਸਿੰਘ ਬਡਬਰ, ਗੁਰਚਰਨ ਸਿੰਘ ਭਦੌੜ, ਹਰੀ ਸਿੰਘ ਭਗਤਪੁਰਾ, ਰਾਮ ਸਿੰਘ ਸੰਘੇੜਾ, ਜੱਜ ਸਿੰਘ ਗਹਿਲ, ਕੁਲਜੀਤ ਸਿੰਘ ਵਜੀਦਕੇ, ਮਲਕੀਤ ਸਿੰਘ ਹੇੜੀਕੇ, ਨਾਜ਼ਰ ਸਿੰਘ ਠੁੱਲੀਵਾਲ, ਬੂਟਾ ਸਿੰਘ ਗੰਡੇਵਾਲ, ਔਰਤ ਵਿੰਗ ਕਨਵੀਨਰ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਮਨਜੀਤ ਕੌਰ ਕਾਨ੍ਹੇਕੇ, ਸੁਖਦੇਵ ਕੌਰ ਠੁੱਲੀਵਾਲ ਅਤੇ ਕੁਲਵਿੰਦਰ ਵਜੀਦਕੇ ਆਦਿ ਆਗੂ ਹਾਜ਼ਰ ਸਨ।

Advertisement

ਮੁਜ਼ਾਹਰੇ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ

ਰਾਮਪੁਰਾ (ਖੇਤਰੀ ਪ੍ਰਤੀਨਿਧ): ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਮੁਜ਼ਾਹਰੇ ਅਤੇ ਐੱਸ ਕੇ ਐੱਮ ਵੱਲੋਂ 10 ਮਾਰਚ ਨੂੰ ਬਰਨਾਲਾ ਰੈਲੀ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪਿੰਡ ਜਿਉਂਦ ਵਿੱਚ ਕੀਤੀ ਗਈ। ਇਸ ਮੌਕੇ ਸ਼ਿੰਗਾਰਾ ਸਿੰਘ ਮਾਨ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ’ਤੇ ਚੱਲਦਿਆਂ ਪੰਜਾਬ ਸਰਕਾਰ ਵੀ ਬੋਲਣ ਦੀ ਆਜ਼ਾਦੀ ’ਤੇ ਪਾਬੰਦੀ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਜ਼ਾਹਰਿਆਂ ਦਾ ਜਮਹੂਰੀ ਹੱਕ ਬਹਾਲ ਕਰਾਉਣ ਲਈ ਬਠਿੰਡਾ ਵਿੱਚ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਠੇਕਾ ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਮੁਜ਼ਾਹਰੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਨਛੱਤਰ ਸਿੰਘ ਢੱਡੇ ਤੇ ਜਗਸੀਰ ਸਿੰਘ ਝੁੰਬਾ ਸਮੇਤ ਸਾਰੀਆਂ ਬਲਾਕ ਅਤੇ ਪਿੰਡ ਕਮੇਟੀਆਂ ਸ਼ਾਮਲ ਸਨ।

Advertisement
×