ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਵੱਲੋਂ ਬਿਜਲੀ ਬਿੱਲ ਖ਼ਿਲਾਫ਼ ਧਰਨਾ ਅੱਜ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿੱਚ ਹੋਈ। ਮੀਟਿੰਗ ਵਿੱਚ ਬਲਾਕ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਲਾਗੂ...
Advertisement
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿੱਚ ਹੋਈ। ਮੀਟਿੰਗ ਵਿੱਚ ਬਲਾਕ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਲਾਗੂ ਕਰਨ ਦੀ ਤਿਆਰੀ ’ਚ ਹੈ ਜਿਸ ਨਾਲ ਬਿਜਲੀ ਸਬਸਿਡੀ ਖ਼ਤਮ ਹੋ ਜਾਵੇਗੀ ਤੇ ਸਾਰੇ ਵਰਗਾਂ ਉੱਤੇ ਮਾੜਾ ਅਸਰ ਪਵੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੋਵਾਂ ਬਿੱਲਾਂ ਦਾ ਡੱਟ ਕੇ ਵਿਰੋਧ ਕਰੇਗਾ ਜਿਸ ਦੇ ਸਬੰਧ ਵਿੱਚ 8 ਦਸੰਬਰ ਨੂੰ ਬਿਜਲੀ ਮਹਿਕਮੇ ਦੀਆਂ ਸਬ ਡਿਵੀਜ਼ਨਾਂ ’ਤੇ ਧਰਨਾ ਦੇ ਕੇ ਬਿਜਲੀ ਬਿੱਲ 2025 ਤੇ ਬੀਜ ਬਿੱਲ ਦੀਆਂ ਕਾਪੀ ਸਾੜੀਆਂ ਜਾਣਗੀਆਂ।ਬਲਾਕ ਜਨਰਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਹਰ ਵਰਗ ਦੇ ਲੋਕ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ। ਇਸ ਮੌਕੇ ਜ਼ਿਲ੍ਹਾ ਆਗੂ ਮੇਵਾ ਸਿੰਘ ਨੀਲੋਂ ਕੋਠੇ, ਬਲਾਕ ਪ੍ਰੈੱਸ ਸਕੱਤਰ ਵਜ਼ੀਰ ਸਿੰਘ ਭਦੌੜ, ਬਲਾਕ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਜੰਗੀਆਣਾ, ਬਲਾਕ ਮੀਤ ਪ੍ਰਧਾਨ ਜਗਜੀਤ ਸਿੰਘ ਅਲਕੜਾ, ਬਲਾਕ ਖਜ਼ਾਨਚੀ ਹਰਬੰਸ ਸਿੰਘ ਭਦੌੜ ਤੇ ਚਮਕੌਰ ਜਗਜੀਤਪੁਰਾ ਆਦਿ ਹਾਜ਼ਰ ਸਨ।

 

Advertisement

Advertisement
Show comments