ਮੰਡੀਆਂ ’ਚ ਕਿਸਾਨਾਂ ਦੀ ਲੁੱਟ ਖ਼ਿਲਾਫ਼ ਧਰਨਾ ਲਾਇਆ
ਸੰਯੁਕਤ ਕਿਸਾਨ ਮੋਰਚੇ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਹੋ ਰਹੀ ਲੁੱਟ ਖ਼ਿਲਾਫ਼ ਧਰਨਾ ਦਿੱਤਾ। ਉਨ੍ਹਾਂ ਆੜ੍ਹਤੀ, ਸ਼ੈੱਲਰ ਮਾਲਕ ਤੇ ਪੰਜਾਬ ਸਰਕਾਰ ’ਤੇ ਮਿਲੀਭੁਗਤ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਇਸ ਤਿੱਕੜੀ ਕਰਕੇ ਕਿਸਾਨਾਂ ਮੰਡੀਆਂ ਵਿੱਚ ਰੁਲ ਰਿਹਾ ਅਤੇ ਫਸਲ ਕੱਟ ਲਾ ਖਰੀਦੀ ਜਾ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰੇਸ਼ਮ ਮਿੱਡਾ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਪ੍ਰਵੀਨ ਮੌਲਵੀਵਾਲਾ ਤੇ ਕਾਮਰੇਡ ਨੱਥਾ ਸਿੰਘ ਨੇ ਕਿਹਾ ਕਿ ਜਲਾਲਾਬਾਦ ਦੀ ਦਾਣਾ ਮੰਡੀ ਦੇ ਵਿੱਚ ਤਿੱਕੜੀ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਕੱਟ ਅਤੇ ਪੂਲ ਕਰ ਕੇ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਨੇ ਵੀ ਛੋਟ ਦੇਣ ਦੇ ਸਬੰਧੀ ਕੇਂਦਰੀ ਟੀਮਾਂ ਭੇਜੀਆਂ ਗਈਆਂ ਸਨ ਉਹ ਟੀਮਾਂ ਵੀ ਖਾਨਾਪੂਰਤੀ ਕਰਕੇ ਚਲੀਆਂ ਗਈਆਂ ਹਨ। ਇਸ ਦੌਰਾਨ ਤਹਿਸੀਲਦਾਰ ਨੇ ਧਰਨੇ ਵਿਚ ਪਹੁੰਚ ਕੇ ਆਗੂਆਂ ਕੋਲੋਂ ਮੰਗ ਪੱਤਰ ਲਿਆ। ਉਨ੍ਹਾਂ ਵੱਲੋਂ ਵੀ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਡੀ ਬੋਰਡ ਦੇ ਸੈਕਟਰੀ ਅਤੇ ਤਹਿਸੀਲਦਾਰ ਜਲਾਲਾਬਾਦ ਵੱਲੋਂ ਦਿੱਤੇ ਭਰੋਸੇ ਅਨੁਸਾਰ ਸਬੰਧਤ ਧਿਰਾਂ ਨਾਲ ਮੀਟਿੰਗ ਕਰਵਾ ਕੇ ਮਸਲਾ ਹੱਲ ਕਰਨ ਦੀ ਮੰਗ ਮੰਨੀ ਹੈ ਪਰ ਜੇਕਰ ਕਿਸੇ ਕਿਸਮ ਦੀ ਆਨਾਕਾਨੀ ਕੀਤੀ ਗਈ ਤਾਂ ਕਿਸਾਨ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਮੀਤ ਸਿੰਘ, ਪਿੱਪਲ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ,ਹਰਵਿੰਦਰ ਸਿੰਘ ਅਤੇ ਕੇਵਲ ਸਿੰਘ ਅਰਨੀਵਾਲਾ ਆਦਿ ਹਾਜ਼ਰ ਸਨ।
