ਮਲੋਟ ਪੁੱਜੇ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੂੰ ਹਲਕੇ ਤੋਂ ਉਮੀਦਵਾਰ ਐਲਾਨਿਆ, ਕਿਸਾਨਾਂ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ

ਲਖਵਿੰਦਰ ਸਿੰਘ

ਮਲੋਟ, 23 ਅਗਸਤ

ਸੌ ਦਿਨ ਦੀ ਪੰਜਾਬ ਯਾਤਰਾ ਲਈ ਨਿਕਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਲੋਟ ਆਮਦ ’ਤੇ ਸਥਾਨਕ ਅਕਾਲੀ ਆਗੂਆਂ ਨੇ ਜਿੱਥੇ ਸਾਬਕਾ ਉਪ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ, ਉਥੇ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਾਲੀਆਂ ਝੰਡੀਆਂ ਵਿਖਾਈਆਂ। ਇਸ ਦੌਰਾਨ ਸੁਖਬੀਰ ਬਾਦਲ ਤੇ ਕਿਸਾਨਾਂ ਦਰਮਿਆਨ ਗੱਲਬਾਤ ਵੀ ਹੋਈ, ਜੋ ਬੇਸਿੱਟਾ ਰਹੀ। ਇਸ ਦੌਰਾਨ ਸੁਖਬੀਰ ਬਾਦਲ ਨੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੂੰ ਮਲੋਟ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਪਰਮਿੰਦਰ ਸਿੰਘ ਕੋਲਿਆਂਵਾਲੀ, ਗੁਰਜੀਤ ਸਿੰਘ ਨਿੱਪੀ ਔਲਖ, ਲੱਪੀ ਈਨਾ ਖੇੜਾ, ਗੁਰਬੀਰ ਸਿੰਘ ਲੰਬਾ ਆਦਿ ਦੀ ਅਗਵਾਈ ਵਿਚ ਦਾਨੇਵਾਲਾ ਚੌਂਕ ਵਿੱਚ ਸੁਖਬੀਰ ਬਾਦਲ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਇਕ ਵੱਡੇ ਕਾਫਲੇ ਰਾਹੀਂ ਦਾਣਾ ਮੰਡੀ ਵਿਚ ਲਗਾਏ ਗਏ ਮੰਚ ਤੱਕ ਲਿਆਂਦਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਪੁੱਤਰ ਅਨੰਤਬੀਰ ਵੀ ਉਨ੍ਹਾਂ ਦੇ ਨਾਲ ਸੀ। ਆਪਣੇ ਸੰਬੋਧਨ ਵਿੱਚ ਸ੍ਰੀ ਬਾਦਲ ਨੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੂੰ ਮਲੋਟ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਅਤੇ ਅਕਾਲੀ ਬਸਪਾ ਸਰਕਾਰ ਆਉਣ ’ਤੇ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ।

ਉਧਰ ਪਹਿਲਾਂ ਐਲਾਨੇ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਦੇ ਕਿਸਾਨ ਵੀ ਦਾਣਾ ਮੰਡੀ ਵਿੱਚ ਇਕੱਤਰ ਹੋਣ ਲੱਗੇ। ਸਥਿਤੀ ਨੂੰ ਭਾਂਪਦਿਆਂ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਦੁਵੱਲੀ ਗੱਲਬਾਤ ਚਲਾਉਂਦੇ ਹੋਏ ਕਿਸਾਨਾਂ ਨੂੰ ਉਨ੍ਹਾਂ ਦੀ ਇੱਕ ਕਮੇਟੀ ਬਣਾਉਣ ਲਈ ਕਿਹਾ, ਜਿਸ ਉਪਰੰਤ ਕਿਸਾਨਾਂ ਨੇ ਲਖਨਪਾਲ ਸ਼ਰਮਾ, ਨਿਰਮਲ ਸਿੰਘ ਅਤੇ ਡਾਕਟਰ ਕੁਲਦੀਪ ਸਿੰਘ ਆਦਿ ਸਮੇਤ 13 ਕਿਸਾਨ ਆਗੂਆਂ ਦੇ ਨਾਮ ਪੁਲੀਸ ਅਧਿਕਾਰੀਆਂ ਨੂੰ ਦਿੱਤੇ, ਜਿਨ੍ਹਾਂ ਸੁਖਬੀਰ ਸਿੰਘ ਬਾਦਲ ਨਾਲ ਸਵਾਲ-ਜਵਾਬ ਕਰਨ ਲਈ ਜਾਣਾ ਸੀ। ਜਦੋਂ ਕਿਸਾਨਾਂ ਨੂੰ ਲੱਗਿਆ ਕੇ ਪੁਲੀਸ ਪ੍ਰਸ਼ਾਸਨ ਉਨ੍ਹਾਂ ਨਾਲ ਡੰਗ-ਟਪਾਊ ਨੀਤੀ ਵਰਤ ਰਿਹਾ ਹੈ ਤਾਂ ਵੱਡੀ ਗਿਣਤੀ ਕਿਸਾਨ ਸੁਖਬੀਰ ਬਾਦਲ ਦੇ ਪ੍ਰੋਗਰਾਮ ਵਾਲੀ ਥਾਂ ਨੇੜੇ ਪਹੁੰਚ ਗਏ। ਇਨ੍ਹਾਂ ਨੂੰ ਵੱਡੀ ਗਿਣਤੀ ਸੁਰੱਖਿਆ ਦਸਤਿਆਂ ਨੇ ਰੋਕੀ ਰੱਖਿਆ। ਉਧਰ ਸੁਖਬੀਰ ਬਾਦਲ ਆਪਣਾ ਪ੍ਰੋਗਰਾਮ ਕਰਕੇ ਚਲੇ ਗੲੇ ਤਾਂ ਕਿਸਾਨ ਗੁੱਸੇ ਵਿੱਚ ਆ ਗੲੇ ਤੇ ਉਨ੍ਹਾਂ ਪ੍ਰਸ਼ਾਸਨ ’ਤੇ ਵਾਅਦਾਖਿਲਾਫੀ ਦਾ ਦੋਸ਼ ਲਗਾਇਆ। ਇਸ ਉਪਰੰਤ ਫਾਜ਼ਿਲਕਾ ਰੋਡ ਸਥਿਤ ਨਿੱਜੀ ਮੈਰਿਜ ਪੈਲੇਸ ਵਿਚ ਮੁੜ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ। ਉਪਰੰਤ ਪ੍ਰਸ਼ਾਸਨ ਨੇ ਕਿਸਾਨਾਂ ਅਤੇ ਸੁਖਬੀਰ ਵਿਚਾਲੇ ਮੀਟਿੰਗ ਤਹਿ ਕੀਤੀ, ਜੋ ਬੇਸਿੱਟਾ ਰਹੀ। ਸੁਖਬੀਰ ਬਾਦਲ ਨੇ ਕਿਸਾਨ ਆਗੂਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਦਾ ਪਹਿਲਾਂ ਵੀ ਵਿਰੋਧ ਕਰਦੇ ਸੀ ਤੇ ਅੱਜ ਵੀ। ਇਸ ਸਾਰੇ ਪ੍ਰੋਗਰਾਮ ਦੌਰਾਨ ਸ਼ਰਾਰਤੀ ਅਨਸਰਾਂ ਨੇ ਸੁਖਬੀਰ ਸਿੰਘ ਬਾਦਲ ਦੇ ਅੱਧੀ ਦਰਜਨ ਦੇ ਕਰੀਬ ਸਵਾਗਤੀ ਫਲੈਕਸ ਬੋਰਡ ਪਾੜੇ ਤੇ ਹੁੱਲੜਬਾਜ਼ੀ ਵੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All