Farmers Protest: ਕਿਸਾਨਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਪੰਜਾਬ) ਵੱਲੋਂ ਅੱਜ ਸੂਬਾ ਆਗੂ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਫਿਰੋਜ਼ਪੁਰ ਦੇ ਡੀ ਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਜੀ ਟੀ ਰੋਡ ’ਤੇ ਜਾਮ ਲਾ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ...
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਪੰਜਾਬ) ਵੱਲੋਂ ਅੱਜ ਸੂਬਾ ਆਗੂ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਫਿਰੋਜ਼ਪੁਰ ਦੇ ਡੀ ਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਜੀ ਟੀ ਰੋਡ ’ਤੇ ਜਾਮ ਲਾ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਪਿੰਡ ਭਾਂਗਰ, ਸੱਪਾਂ ਵਾਲੀ ਅਤੇ ਹੋਰ ਇਲਾਕਿਆਂ ਵਿੱਚੋਂ ਹੋ ਰਹੀ ਮੋਟਰਾਂ ਦੀ ਚੋਰੀ ਰੋਕੀ ਜਾਵੇ ਅਤੇ ਕਬਾੜੀਆਂ ’ਤੇ ਕਾਰਵਾਈ ਕੀਤੀ ਜਾਵੇ। ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਦੋਸ਼ੀ ਡੀਲਰਾਂ ਦੇ ਲਾਇਸੈਂਸ ਰੱਦ ਕੀਤੇ ਜਾਣ, ਬਿਜਲੀ ਅਤੇ ਹੋਰ ਮੁੱਦਿਆਂ ਬਾਰੇ ਕਿਸਾਨਾਂ ਨੇ ਸਮਾਰਟ ਮੀਟਰ ਲਗਾਉਣੇ ਬੰਦ ਕਰਨ, ਉਤਾਰੇ ਮੀਟਰਾਂ ਵਾਲੇ ਖ਼ਪਤਕਾਰਾਂ ਨੂੰ ਮਕੈਨੀਕਲ ਮੀਟਰ ਲਗਾਉਣ ਤੱਕ ਆਰਜ਼ੀ ਸਪਲਾਈ ਦੇਣ ਅਤੇ ਕਨੈਕਸ਼ਨ ਕੱਟਣੇ ਬੰਦ ਕਰਨ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ’ਤੇ ਜਲਦ ਅਮਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

