DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਆਵਜ਼ੇ ਲਈ ਡੀ ਸੀ ਦਫ਼ਤਰ ਅੱਗੇ ਡਟੇ ਕਿਸਾਨ

ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; ਪੱਕਾ ਮੋਰਚਾ 6ਵੇਂ ਦਿਨ ਵੀ ਜਾਰੀ ਰਿਹਾ

  • fb
  • twitter
  • whatsapp
  • whatsapp
featured-img featured-img
ਸ੍ਰੀ ਮੁਕਤਸਰ ਸਾਹਿਬ ਵਿੱਚ ਡੀ ਸੀ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਮ੍ਰਿਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇੱਥੋਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਮੰਗਾਂ ਨਾ ਮੰਨੇ ਜਾਣ ਕਾਰਨ ਧਰਨਾਕਾਰੀਆਂ ’ਚ ਰੋਸ ਵੱਧਦਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਹ ਸੰਘਰਸ਼ ਹੋਰ ਤਿੱਖਾ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ ਉਗਰਾਹਾਂ ਦੇ ਆਗੂ ਬਲਵਿੰਦਰ ਸਿੰਘ ਮੱਤਾ ਨੇ ਕਿਹਾ ਕਿ ਕਿਸਾਨਾਂ ਨੇ ਮਹੀਨਿਆਂ ਬੱਧੀ ਧਰਨੇ ਲਾਏ ਗਏ ਹਨ ਤੇ ਵੱਡੇ-ਵੱਡੇ ਫੈਸਲੇ ਕਰਵਾਏ ਹਨ। ਇਸ ਲਈ ਪੰਜਾਬ ਸਰਕਾਰ ਕਿਸਾਨਾਂ ਦਾ ਸਬਰ ਨਾ ਪਰਖੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰੇ। ਇਸ ਮੌਕੇ ਕਾਕਾ ਸਿੰਘ ਖੁੰਡੇ ਹਲਾਲ, ਨਿਰਮਲ ਸਿੰਘ ਜਿਉਣਵਾਲਾ, ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ, ਤਰਸੇਮ ਸਿੰਘ ਖੁੰਡੇ ਹਲਾਲ, ਹਰਪਾਲ ਸਿੰਘ ਧੂਲਕੋਟ, ਗੁਰਸੇਵਕ ਸਿੰਘ ਲੰਬੀ, ਸਤਪਾਲ ਸਿੰਘ ਜੈਤੋ ਬਲਾਕ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਜਿਸ ਮੁਆਵਜ਼ੇ ਦੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਲਾਇਆ ਜਾ ਰਿਹਾ ਹੈ ਉਹ ਸਾਰੀਆਂ ਮੰਗਾਂ ਇਸ ਤੋਂ ਪਹਿਲਾਂ ਵੀ ਬੀ ਕੇ ਯੂ ਉਗਰਾਹਾਂ ਵੱਲੋਂ ਸਰਕਾਰ ਤੋਂ ਮਨਵਾਈਆਂ ਤੇ ਲਾਗੂ ਕਰਵਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸਰਹੱਦ ਨੇੜਲੇ ਹੜ੍ਹ ਪੀੜਤ ਪਿੰਡਾਂ ਦੇ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦਿਆਂ ਹਾਦਸੇ ’ਚ ਲੋਕ ਹਿਤ ਵਿੱਚ ਜਾਨ ਗੁਆਉਣ ਵਾਲੇ ਬਲਾਕ ਕੋਟਕਪੂਰਾ ਦੇ ਆਗੂ ਹਰਜੀਤ ਸਿੰਘ ਦੇ ਪਰਿਵਾਰ ਅਤੇ ਗੰਭੀਰ ਜ਼ਖ਼ਮੀ ਕਿਸਾਨ ਆਗੂ ਬਲਵੰਤ ਸਿੰਘ ਨੰਗਲ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਦਾ ਅਣਮਿਥੇ ਸਮੇਂ ਦਾ ਧਰਨਾ ਚੱਲ ਰਿਹਾ ਹੈ। ਉਨ੍ਹਾਂ ਵਿਛੜੇ ਸਾਥੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਕਰਜ਼ਾ ਮੁਆਫ਼ੀ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿਵਾਉਣ, ਗੰਭੀਰ ਜ਼ਖ਼ਮੀ ਕਿਸਾਨ ਦਾ ਸਰਕਾਰੀ ਖਰਚੇ ’ਤੇ ਮੁਕੰਮਲ ਇਲਾਜ ਕਰਵਾਉਣ ਤੇ ਹਾਦਸੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ ’ਚ ਸੂਬਾ ਕਮੇਟੀ ਦੀ ਸ਼ਮੂਲੀਅਤ ਵੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Advertisement
Advertisement
×