ਕਿਸਾਨਾਂ ਵੱਲੋਂ ਡੀ ਐੱਸ ਪੀ ਦਫ਼ਤਰ ਅੱਗੇ ਮੁਜ਼ਾਹਰਾ
ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੀ ਵਿਵਾਦਗ੍ਰਸਤ ਜ਼ਮੀਨ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਬੁਢਲਾਡਾ ਸ਼ਹਿਰ ਵਿੱਚ ਡੀ ਐੇੱਸ ਪੀ ਦਫ਼ਤਰ ਤੱਕ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਨੇ ਮੰਗ ਪੱਤਰ ਵਿੱਚ ਦੋਸ਼ ਲਾਇਆ ਕਿ...
ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੀ ਵਿਵਾਦਗ੍ਰਸਤ ਜ਼ਮੀਨ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਬੁਢਲਾਡਾ ਸ਼ਹਿਰ ਵਿੱਚ ਡੀ ਐੇੱਸ ਪੀ ਦਫ਼ਤਰ ਤੱਕ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਨੇ ਮੰਗ ਪੱਤਰ ਵਿੱਚ ਦੋਸ਼ ਲਾਇਆ ਕਿ ਇਸ ਸਬੰਧੀ ਕਿਸਾਨਾਂ ’ਤੇ ਦਰਜ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ। ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਾਸ਼ਤਕਾਰ ਕਿਸਾਨ ਪਿੰਡ ਕੁਲਰੀਆਂ ਵਿੱਚ ਜਿਹੜੀ ਜ਼ਮੀਨ ’ਤੇ ਵਾਹੀ ਕਰਦੇ ਹਨ, ਉਹ ਉਸ ਦੇ ਮਾਲਕੀ ਹੱਕ ਦੀ ਮੰਗ ਰਹੇ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਆਡਿਆਂਵਾਲੀ ਦੇ ਖੇਤਾਂ ਨੂੰ ਜਾਣ ਵਾਲਾ ਪੱਕਾ ਰਸਤਾ, ਜੋ ਸਿਆਸੀ ਅਤੇ ਪੰਚਾਇਤੀ ਲੋਕਾਂ ਵੱਲੋਂ ਜਾਣ ਬੁੱਝ ਕੇ ਮਹੀਨੇ ਤੋਂ ਬੰਦ ਕੀਤਾ ਹੋਇਆ ਹੈ। ਇਸ ਕਰਕੇ ਲੋਕਾਂ ਨੂੰ ਸਮੱਸਿਆ ਆ ਰਹੀ ਹੈ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਆਂਡਿਆਂਵਾਲੀ ਵਾਲੇ ਰਸਤੇ ਨੂੰ ਚਾਲੂ ਕੀਤਾ ਜਾਵੇ ਤੇ ਨਾਲ ਹੀ ਪਿੰਡ ਕੁਲਰੀਆਂ ਦੇ ਕਿਸਾਨਾਂ ਉੱਪਰ ਕੀਤੇ ਝੂਠੇ ਕੇਸ ਰੱਦ ਕੀਤੇ ਜਾਣ। ਇਸ ਮੌਕੇ ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਸੱਤਪਾਲ ਸਿੰਘ, ਬਲਜੀਤ ਸਿੰਘ ਭੈਣੀਬਾਘਾ ਨੇ ਵੀ ਸੰਬੋਧਨ ਕੀਤਾ।