DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਨੇ ਪੱਖੋਕੇ ਗਰਿੱਡ ਅੱਗੇ ਨਾਅਰੇਬਾਜ਼ੀ ਕੀਤੀ

ਖੇਤੀ ਲਈ ਬਿਜਲੀ ਸਪਲਾਈ ਸਿਰਫ਼ ਡੇਢ ਘੰਟੇ ਦੇਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਪੱਖੋਕੇ ਬਿਜਲੀ ਗਰਿੱਡ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਖੇਤਾਂ ਲਈ ਬਿਜਲੀ ਸਪਲਾਈ ਵਿੱਚ ਵੱਡੇ ਪਾਵਰ ਕੱਟ ਲੱਗਣ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਪੱਖੋਕੇ ਬਿਜਲੀ ਗਰਿੱਡ ’ਚ ਸੂਬਾ ਸਰਕਾਰ ਅਤੇ ਪਾਵਰਕੌਮ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਅਤੇ ਜਗਸੀਰ ਸਿੰਘ ਕਾਲਾ ਜਗਜੀਤਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਦਿਨ ਸਮੇਂ 6 ਤੋਂ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਚਾਰ ਤੋਂ ਪੰਜ ਘੰਟਿਆਂ ਦੇ ਪਾਵਰ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਦੁਪਹਿਰ ਡੇਢ ਵਜੇ ਬਿਜਲੀ ਦੇਣ ਦੇ ਸ਼ੈਡਿਊਲ ਵਿੱਚ ਸਿਰਫ਼ ਡੇਢ ਤੋਂ ਦੋ ਘੰਟੇ ਬਿਜਲੀ ਹੀ ਖੇਤਾਂ ਲਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਣਕ ਦੀ ਫ਼ਸਲ ਨੂੰ ਆਖ਼ਰੀ ਪਾਣੀ ਲੱਗ ਰਹੇ ਹਨ, ਜਿਸ ਦੀ ਲਗਭਗ 10 ਮਾਰਚ ਤੱਕ ਲੋੜ ਹੈ ਪਰ ਸਮੇਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਪਾਣੀ ਲਗਾਉਣ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਡਰ ਹੈ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਪਾਵਰ ਕੱਟ ਬੰਦ ਕਰ ਕੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਬਿਜਲੀ ਗਰਿੱਡ ਦੇ ਜੇ ਈ ਅਸ਼ੋਕ ਕੁਮਾਰ ਨੇ ਕਿਹਾ ਕਿ ਬਿਜਲੀ ਦੇ ਪਾਵਰਕੱਟ ਪਿੱਛੇ ਪਟਿਆਲਾ ਦਫ਼ਤਰ ਤੋਂ ਲੱਗ ਰਹੇ ਹਨ, ਜਿਸ ਕਾਰਨ ਇਹ ਸਮੱਸਿਆ ਆ ਰਹੀ ਹੈ।

Advertisement
Advertisement
×