ਕਿਸਾਨਾਂ ਨੇ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮੰਗਿਆ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 19 ਅਪਰੈਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ, ਪਸ਼ੂਆਂ ਦੇ ਸ਼ੈੱਡ ਅਤੇ ਤੂੜੀ ਵਾਲੇ ਸ਼ੈੱਡਾਂ ਆਦਿ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਤੋਂ ਢੁਕਵਾਂ ਮੂਆਵਜ਼ੇ...
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਪਰੈਲ
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ, ਪਸ਼ੂਆਂ ਦੇ ਸ਼ੈੱਡ ਅਤੇ ਤੂੜੀ ਵਾਲੇ ਸ਼ੈੱਡਾਂ ਆਦਿ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਤੋਂ ਢੁਕਵਾਂ ਮੂਆਵਜ਼ੇ ਦੀ ਮੰਗ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਠਾੜ, ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਭਾਰੀ ਝੱਖੜ ਤੇ ਮੀਂਹ ਕਾਰਨ ਕਣਕ ਦੀ ਫਸਲ, ਮੱਕੀ ਅਤੇ ਸਬਜ਼ੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਢੁੱਕਵਾਂ ਮੁਆਵਜ਼ਾ ਦੇਵੇ।
Advertisement
Advertisement
×

