DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਕਿਸਾਨਾਂ ਵੱਲੋਂ ਥਾਣੇ ’ਚ ਧਰਨਾ

ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ: ਸੁਖਦੇਵ ਸਿੰਘ

  • fb
  • twitter
  • whatsapp
  • whatsapp
featured-img featured-img
ਥਾਣਾ ਮਮਦੋਟ ’ਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਮੱਬੋਕੇ ਵਿੱਚ ਜ਼ਮੀਨੀ ਝਗੜੇ ਕਾਰਨ ਪੁਲੀਸ ਵੱਲੋਂ ਇੱਕ ਧਿਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਸਬੰਧੀ ਦੂਜੀ ਧਿਰ ਵੱਲੋਂ ਅੱਜ ਥਾਣਾ ਮਮਦੋਟ ’ਚ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕਿਸਾਨ ਸਟੂਡੈਂਟ ਯੂਨੀਅਨ ਨੇ ਧਰਨਾ ਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਆਗੂ ਅਵਤਾਰ ਸਿੰਘ ਮਹਿਮਾਂ, ਜਗਰੂਪ ਸਿੰਘ ਭੁੱਲਰ ਪ੍ਰਧਾਨ ਸਟੂਡੈਂਟ ਯੂਨੀਅਨ ਅਤੇ ਪਰਮਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿੰਡ ਮੱਬੋਕੇ ਦਾ ਵਸਨੀਕ ਪਹਿਲੀ ਅਕਤੂਬਰ ਨੂੰ ਆਰਟੀਆਈ ਲੈਣ ਸਬੰਧੀ ਬੀਡੀਪੀਓ ਦਫ਼ਤਰ ਮਮਦੋਟ ਗਿਆ ਸੀ ਉੱਥੇ ਹਾਜ਼ਰ ਸਰਪੰਚ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਉਸ ਦੀ ਕੁੱਟਮਾਰ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਵੱਲੋਂ ਸਰਪੰਚ ਧਿਰ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਗਲਤ ਕਾਰਵਾਈ ਕਰਵਾਈ ਗਈ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ, ਰੇਸ਼ਮ ਸਿੰਘ ਹਜ਼ਾਰਾ, ਗੁਰਪ੍ਰੀਤ ਸਿੰਘ ਭੁੱਲਰ, ਗੁਰਸਿਮਰਨ ਸਿੰਘ ਮਹਿਮਾਂ, ਕਵੀ ਔਲਖ, ਹਰਪ੍ਰੀਤ ਸਿੰਘ ਮਮਦੋਟ, ਗੁਰਕੰਵਰ ਸਿੰਘ, ਅਰਪਨਜੋਤ ਸਿੰਘ, ਅਮਨ ਕੰਬੋਜ, ਲਖਵਿੰਦਰ ਸਿੰਘ, ਗੁਰਪ੍ਰੀਤ ਢੋਟ, ਤਰਸੇਮ ਸਿੰਘ, ਗੁਰਮੀਤ ਸਿੰਘ, ਹਰਮਨਪ੍ਰੀਤ ਸਿੱਧੂ ਸਣੇ ਹੋਰ ਕਿਸਾਨ ਹਾਜ਼ਰ ਸਨ।

Advertisement

ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਜ਼ਿਲ੍ਹਾ ਪੁਲੀਸ ਦੇ ਦਫ਼ਤਰ ਵਿੱਚ ਧਰਨਾ ਦਿੱਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।

Advertisement

ਕਾਰਵਾਈ ਦਾ ਭਰੋਸਾ

ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਨਹੀਂ ਅਤੇ ਅਤੇ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾ ਰਿਹਾ ਅਤੇ ਹਰੇਕ ਨੂੰ ਕਾਨੂੰਨ ਅਨੁਸਾਰ ਇਨਸਾਫ਼ ਦਿੱਤਾ ਜਾਵੇਗਾ। ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
×