ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟੇਲਾਂ ’ਤੇ ਪਾਣੀ ਨਾ ਮਿਲਣ ’ਤੇ ਕਿਸਾਨਾਂ ਵੱਲੋਂ ਧਰਨਾ

ਸਿੰਚਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੀ ਸਮੱਸਿਆ ਜਲਦ ਹੱਲ ਕਰਨ ਦਾ ਭਰੋਸਾ
Advertisement

 

ਪ੍ਰਭੂ ਦਿਆਲ

Advertisement

ਸਿਰਸਾ, 10 ਜੁਲਾਈ

ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਚਾਈ ਵਿਭਾਗ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਧਰਨਾ ਦੇ ਰਹੇ ਕਿਸਾਨਾਂ ਨੇ ਦੱਸਿਆ ਕਿ ਨਹਿਰਾਂ ’ਚ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਪੋਹੜਕਾ ਤੇ ਇਸ ਦੇ ਨਾਲ ਲਗਦੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਖੇਤ ਨਹਿਰ ਦੀ ਟੇਲ ’ਤੇ ਪੈਂਦੇ ਹਨ ਪਰ ਪਿਛਲੇ ਦੋ ਸਾਲਾਂ ਤੋਂ ਟੇਲ ਤੱਕ ਪੂਰਾ ਪਾਣੀ ਨਹੀਂ ਪਹੁੰਚ ਰਿਹਾ। ਇਸ ਦੌਰਾਨ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਪੋਹੜਕਾ ਨੂੰ ਜਾਣ ਵਾਲੀ ਨਹਿਰ ਨੂੰ ਠੀਕ ਕਰਵਾਉਣ ਲਈ ਇਸ ਦਾ ਟੈਂਡਰ ਹੋ ਚੁੱਕਿਆ ਹੈ ਤੇ ਅਗਲੇ ਹਫ਼ਤੇ ਤੱਕ ਨਹਿਰ ਠੀਕ ਹੋ ਜਾਵੇਗੀ ਜਿਸ ਮਗਰੋਂ ਕਿਸਾਨਾਂ ਨੂੰ ਟੇਲਾਂ ਤੱਕ ਪੂਰੀ ਮਾਤਰਾ ’ਚ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇ ਹਫ਼ਤ ਤੱਕ ਨਹਿਰ ਨੂੰ ਠੀਕ ਕਰਨ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ’ਤੇ ਕਈ ਕਿਸਾਨ ਮੌਜੂਦ ਸਨ।

 

 

Advertisement