DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmer subsidy delayed: ਕਿਸਾਨਾਂ ਨੇ ਬੈਂਕ ਅੱਗੇ ਧਰਨਾ ਲਾਇਆ

ਲਿਮਟ ਵਾਲੇ ਖਾਤਿਆਂ ਵਿੱਚ ਸਬਸਿਡੀ ਦੀ ਰਾਸ਼ੀ ਨਾ ਪਾਉਣ ਕਾਰਨ ਰੋਸ

  • fb
  • twitter
  • whatsapp
  • whatsapp
featured-img featured-img
ਬੈਂਕ ਅੱਗੇ ਲਾਏ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।ਫੋਟੋ:ਸੁਰੇਸ਼
Advertisement

ਕਿਸਾਨਾਂ ਦੇ ਖੇਤੀਬਾੜੀ ਲਿਮਟਾਂ ਵਾਲੇ ਖਾਤਿਆਂ ਵਿੱਚ ਪੰਜਾਬ ਐਂਡ ਸਿੰਧ ਬੈਂਕ ਮਾਨਸਾ ਵੱਲੋਂ ਸਬਸਿਡੀ ਨਾ ਆਉਣ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਬੈਂਕ ਅੱਗੇ ਧਰਨਾ ਲਾਇਆ ਗਿਆ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਇਸ ਵਿੱਤੀ ਸਾਲ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਬੈਂਕ ਪ੍ਰਬੰਧਕਾਂ ਵੱਲੋਂ ਆਉਂਦੀ ਸਬਸਿਡੀ ਨੂੰ ਨਹੀਂ ਪਾਇਆ ਗਿਆ, ਜਿਸ ਕਰਕੇ ਕਿਸਾਨਾਂ ਦਾ ਆਰਥਿਕ ਤੌਰ ’ਤੇ ਨੁਕਸਾਨ ਹੋ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਜੋ ਵੀ ਕਿਸਾਨ ਬੈਂਕ ਦੀਆਂ ਨੀਤੀਆਂ ਅਨੁਸਾਰ ਸਹੀ ਸਮੇਂ ਤੇ ਆਪਣੀਆਂ ਲਿਮਟਾਂ ਸਮੇਤ ਵਿਆਜ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਦੁਆਰਾ ਦਿੱਤੀ ਜਾਂਦੀ ਤਿੰਨ ਫੀਸਦੀ ਸਬਸਿਡੀ ਕਿਸਾਨਾਂ ਦੀ ਖਾਤਿਆਂ ਵਿੱਚ ਨਹੀਂ ਪਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੇ ਅੱਜ ਬੈਂਕ ਦਾ ਘਿਰਾਓ ਕੀਤਾ ਗਿਆ ਹੈ। ਇਸ ਮੌਕੇ ਲਾਭ ਸਿੰਘ ਖੋਖਰ, ਜੁਗਰਾਜ ਸਿੰਘ ਮਾਨਸਾ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੇ ਪ੍ਰਬੰਧਕ ਦਾ ਕਹਿਣਾ ਹੈ ਕਿ ਇਹ ਸਬਸਿਡੀ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਲਈ ਬਕਾਇਦਾ ਰੂਪ ’ਚ ਉਚ ਅਧਿਕਾਰੀਆਂ ਨੂੰ ਚਾਰਾਜੋਈ ਕੀਤੀ ਗਈ ਹੈ ਅਤੇ ਕਿਸੇ ਵੀ ਕਿਸਾਨ ਦਾ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਆਰਥਿਕ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

Advertisement
Advertisement
×