ਕਿਸਾਨ ਯੂਨੀਅਨ ਵੱਲੋਂ ਮੰਗਾਂ ਤੇ ਸੰਘਰਸ਼ੀ ਪ੍ਰੋਗਰਾਮਾਂ ’ਤੇ ਚਰਚਾ
ਤਰਕਸ਼ੀਲ ਭਵਨ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਫ਼ੈਸਲੇ ਅਨੁਸਾਰ 26...
ਤਰਕਸ਼ੀਲ ਭਵਨ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਫ਼ੈਸਲੇ ਅਨੁਸਾਰ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਪੰਜਵੀਂ ਵਰ੍ਹੇਗੰਢ, ਚੰਡੀਗੜ੍ਹ ਦੇ 34 ਸੈਕਟਰ ਵਿੱਚ ਮਨਾਈ ਜਾਵੇਗੀ। ਜਿਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਲ ਮੰਗਾਂ ਬਾਰੇ ਗੱਲਬਾਤ ਸੰਯੁਕਤ ਛੇ ਮੈਂਬਰੀ ਕਮੇਟੀ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2020 ਨੂੰ ਲੈ ਕੇ ਵੀ ਕੇਂਦਰ ਸਰਕਾਰ ਵਾਅਦਾ ਖਿਲਾਫੀ ਕੀਤੀ ਹੈ। ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਪਿਛਲੇ ਸਾਲ ਦੀ ਪੇਮੈਂਟ 93 ਕਰੋੜ ਰੁਪਏ ਹਾਲੇ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਾਈ ਗਈ। ਆਗੂੁਆਂ ਨੇ ਕਿਹਾ ਕਿ ਜਥੇਬੰਦੀ ਦੇ ਕਾਰਕੁਨ ਤੇ ਆਗੂ 26 ਨਵੰਬਰ ਦੇ ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣਗੇ।

