ਨਰਮੇ ਦੇ ਮੁਆਵਜ਼ੇ ਲਈ ਕਿਸਾਨ ਯੂਨੀਅਨ ਵੱਲੋਂ ਰੋਸ ਧਰਨਾ

ਨਰਮੇ ਦੇ ਮੁਆਵਜ਼ੇ ਲਈ ਕਿਸਾਨ ਯੂਨੀਅਨ ਵੱਲੋਂ ਰੋਸ ਧਰਨਾ

ਬਠਿੰਡਾ ’ਚ ਰੋਸ ਧਰਨਾ ਦਿੰਦੇ ਹੋਏ ਕਿਸਾਨ।

ਸ਼ਗਨ ਕਟਾਰੀਆ
ਬਠਿੰਡਾ, 24 ਮਈ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਸੰਗਤ ਅਤੇ ਬਠਿੰਡਾ ਦੇ ਕਿਸਾਨਾਂ ਨੇ ਅੱਜ ਇੱਥੇ ਮਿਨੀ ਸਕੱਤਰੇਤ ਵਿੱਚ ਧਰਨਾ ਦਿੱਤਾ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੀ ਮੁਆਵਜ਼ਾ ਰਾਸ਼ੀ ਜਾਰੀ ਕਰੇ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਦੌਰਾਨ ਇਸ ਮਸਲੇ ਸਬੰਧੀ ਵਾਰ-ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਜਦੋਂ ਵੀ ਪਹੁੰਚ ਕੀਤੀ ਗਈ ਤਾਂ ਕੁਝ ਕੁ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ ਹੁੰਦੀ ਰਹੀ। ਉਨ੍ਹਾਂ ਕਿਹਾ ਕਿ ਬਹੁ-ਗਿਣਤੀ ਪੀੜਤ ਨਰਮਾ ਕਾਸ਼ਤਕਾਰ ਹਾਲੇ ਵੀ ਮੁਆਵਜ਼ੇ ਦੀ ਇੰਤਜ਼ਾਰ ’ਚ ਹਨ। ਉਨ੍ਹਾਂ ਸਰਕਾਰ ’ਤੇ ਕਟਾਖ਼ਸ਼ ਕੀਤਾ ਕਿ ਇੱਕ ਪਾਸੇ ਕਿਸਾਨਾਂ ਨੂੰ ਝੋਨੇ, ਕਣਕ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਸਰਕਾਰ ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰ ਰਹੀ ਹੈ, ਪਰ ਦੂਜੇ ਪਾਸੇ ਪੀੜਤ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੁਆਵਜ਼ਾ ਜਲਦੀ ਜਾਰੀ ਨਾ ਕੀਤਾ ਗਿਆ ਤਾਂ ਯੂਨੀਅਨ ਤਿੱਖਾ ਸੰਘਰਸ਼ ਕਰੇਗੀ। ਇਸ ਮੌਕੇ ਧਰਨੇ ਦੌਰਾਨ ਕੁਲਵੰਤ ਸ਼ਰਮਾ, ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ ਤੇ ਅਮਰੀਕ ਸਿੰਘ ਸਿਵੀਆਂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All