ਪੱਤਰ ਪ੍ਰੇਰਕ
ਤਪਾ ਮੰਡੀ, 6 ਅਕਤੂਬਰ
ਤਪਾ ਦੀ ਅੰਦਰਲੀ ਦਾਣਾ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਇਸ ਦੀ ਖ਼ਰੀਦ ਮਾਰਕੀਟ ਕਮੇਟੀ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਮਲੇ ਦੀ ਹਾਜ਼ਰੀ ਵਿਚ ਕਰਵਾਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਰਾਜ ਵਿੱਚ ਕਿਸਾਨਾਂ ਨੂੰ ਪਿਛਲੀਆ ਸਰਕਾਰਾਂ ਵਾਂਗ ਮੰਡੀਆਂ ਵਿੱਚ ਨਹੀਂ ਰੁਲਣ ਦਿੱਤਾ ਜਾਵੇਗਾ। ਆੜ੍ਹਤੀਆਂ, ਮਜ਼ਦੂਰਾਂ ਅਤੇ ਖ਼ਰੀਦ ਨਾਲ ਜੁੜੀ ਹਰ ਧਿਰ ਨੂੂੰ ਸਹੂਲਤਾਂ ਦੇ ਕੇ ਝੋਨੇ ਦੇ ਦਾਣੇ-ਦਾਣੇ ਨੂੰ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਕਈ ਵਾਅਦੇ ਛੇ ਮਹੀਨਿਆਂ ਅੰਦਰ ਹੀ ਪੂਰੇ ਕਰ ਵਿਖਾਏ ਹਨ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ।