ਤਪਾ ਮੰਡੀ: ਐੱਸਡੀਐੱਮ ਵਰਜੀਤ ਵਾਲੀਆ ਵੱਲੋਂ ਮਾਰਕੀਟ ਕਮੇਟੀ ਦੇ ਵਿੱਚ ਆੜ੍ਹਤੀਆਂ ਅਤੇ ਸ਼ੈੱਲਰਾਂ ਦੇ ਨੁਮਾਇੰਦਿਆਂ ਨਾਲ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਸਾਰੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਸ੍ਰੀ ਵਾਲੀਆ ਨੇ ਦੱਸਿਆ ਕਿ ਮੰਡੀਆਂ ’ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਆੜਤੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਵਾਸਤੇ ਪ੍ਰੇਰਿਤ ਕੀਤਾ ਜਾਵੇ। -ਪੱਤਰ ਪ੍ਰੇਰਕ