ਫ਼ਤਹਿ ਗਰੁੱਪ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ
ਫ਼ਤਹਿ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿੱਚ ਕੌਮੀ ਸੇਵਾ ਯੋਜਨਾ ਦੇ ਵਾਲੰਟੀਅਰਾਂ ਨੂੰ ਬੂਟੇ ਵੰਡੇ ਗਏ। ਸਮਾਗਮ ਦੀ ਸ਼ੁਰੂਆਤ ਵਿੱਚ ਐੱਸਐੱਸ ਚੱਠਾ ਨੇ ਵਾਤਾਵਰਨ ਸੰਭਾਲ ਦੀ ਅਹਿਮੀਅਤ ਬਾਰੇ ਦੱਸਿਆ। ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਸੰਭਾਲ ਜੀਵਨ ਸ਼ੈਲੀ...
Advertisement
ਫ਼ਤਹਿ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿੱਚ ਕੌਮੀ ਸੇਵਾ ਯੋਜਨਾ ਦੇ ਵਾਲੰਟੀਅਰਾਂ ਨੂੰ ਬੂਟੇ ਵੰਡੇ ਗਏ। ਸਮਾਗਮ ਦੀ ਸ਼ੁਰੂਆਤ ਵਿੱਚ ਐੱਸਐੱਸ ਚੱਠਾ ਨੇ ਵਾਤਾਵਰਨ ਸੰਭਾਲ ਦੀ ਅਹਿਮੀਅਤ ਬਾਰੇ ਦੱਸਿਆ। ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਸੰਭਾਲ ਜੀਵਨ ਸ਼ੈਲੀ ਹੋਣੀ ਚਾਹੀਦੀ। ਸਹਾਇਕ ਡਾਇਰੈਕਟਰ ਜਸਵਿੰਦਰ ਸਿੰਘ ਨੇ ਬੂਟੇ ਲਗਾਉਣ ਤੇ ਸੰਭਾਲ ਬਾਰੇ ਚਾਨਣਾ ਪਾਇਆ। ਇਸ ਮੌਕੇ ਸੰਸਥਾ ਦੇ ਐੱਮਡੀ ਮਨਜੀਤ ਕੌਰ ਚੱਠਾ, ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਬਘੇਲ ਸਿੰਘ, ਸੋਸ਼ਲ ਸਾਇੰਸ ਵਿਭਾਗ ਮੁਖੀ ਕੁਮਾਰੀ ਸ਼ੈਲਜਾ, ਐਜੂਕੇਸ਼ਨ ਵਿਭਾਗ ਮੁਖੀ ਪ੍ਰੋ. ਸੰਦੀਪ ਕੌਰ ਆਦਿ ਹਾਜ਼ਰ ਸਨ।
Advertisement
Advertisement
×