ਦੋ ਧਿਰਾਂ ਦੀ ਲੜਾਈ ’ਚ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ
ਪਿੰਡ ਕੋਠਾ ਗੁਰੂ ਵਿਖੇ ਬੀਤੀ ਦੇਰ ਰਾਤ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ 55 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀ ਤਾਰ ਦੇ...
Advertisement
ਪਿੰਡ ਕੋਠਾ ਗੁਰੂ ਵਿਖੇ ਬੀਤੀ ਦੇਰ ਰਾਤ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ 55 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀ ਤਾਰ ਦੇ ਮਾਮਲੇ ਨੂੰ ਲੈ ਕੇ ਹੋਈ ਤਕਰਾਰ ਲੜਾਈ ਵਿੱਚ ਬਦਲ ਗਈ। ਇਸ ਘਟਨਾ ਦੌਰਾਨ ਦੂਜੀ ਧਿਰ ਨੇ ਕਥਿਤ ਤੌਰ 'ਤੇ ਚਮਕੌਰ ਸਿੰਘ ਤੇ ਉਸ ਦੇ ਪੁੱਤਰ ਕਸ਼ਮੀਰ ਸਿੰਘ 'ਤੇ ਤੇਜ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਭਗਤਾ ਭਾਈ ਵਿਖੇ ਲਿਆਂਦਾ ਗਿਆ ਜਿੱਥੇ ਕਿ ਚਮਕੌਰ ਸਿੰਘ ਦੀ ਮੌਤ ਹੋ ਗਈ। ਉਸ ਦਾ ਪੁੱਤਰ ਸਿਵਲ ਹਸਪਤਾਲ ਬਠਿੰਡਾ ਵਿਖੇ ਜ਼ੇਰੇ ਇਲਾਜ ਹੈ। ਭਗਤਾ ਭਾਈ ਪੁਲੀਸ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
×