ਪਰਮਜੀਤ ਸਿੰਘ
ਫਾਜ਼ਿਲਕਾ, 20 ਜਨਵਰੀ
ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਕੱਢਣ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਵੱਲੋਂ ਸਾਥੀ ਮੁਲਾਜ਼ਮ ਦੀ ਬਹਾਲੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਵਿਸ਼ਾਲ ਇਕੱਠ ਨੇ ਰੋਹ ਵਿੱਚ ਆ ਕੇ ਪੰਜਾਬ ਸਰਕਾਰ ਤੇ ਫਾਜ਼ਿਲਕਾ ਪ੍ਰਸ਼ਾਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੂਬਾ ਪ੍ਰਧਾਨ ਨਰੇਗਾ ਕਰਮਚਾਰੀ ਯੂਨੀਅਨ ਵਰਿੰਦਰ ਸਿੰਘ, ਗੁਰਵਿੰਦਰ ਸਿੰਘ ਪੰਨੂ ਤੇ ਜਗਰੂਪ ਸਿੰਘ, ਰਜਿੰਦਰ ਸਿੰਘ ਸੰਧਾ, ਸਤਪਾਲ ਸਿੰਘ ਭੋਡੀਪੁਰ, ਦੁਰਗਾ ਬਾਈ, ਸ਼ਿੰਗਾਰ ਸਿੰਘ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਫੁੰਮਣ ਸਿੰਘ ਨੇ ਸੰਬੋਧਨ ਕੀਤਾ।
ਮੁਲਾਜ਼ਮਾਂ ਦੇ ਰੋਹ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਵੱਲੋਂ ਆਗੂਆ ਨਾਲ ਤਕਰੀਬਨ ਘੰਟਾ ਮੀਟਿੰਗ ਕੀਤੀ, ਜਿਸ ਦੋੌਰਾਨ ਮੁਲਾਜ਼ਮ ਆਗੂ ਨੂੰ ਬਹਾਲ ਕਰਨ ’ਤੇ ਸਹਿਮਤੀ ਬਣੀ। ਐੱਸਡੀਐੱਮ ਕੇਸ਼ਵ ਗੋਇਲ ਨੇ ਧਰਨੇ ਵਿਚ ਆ ਕੇ ਐਲਾਨ ਕੀਤਾ ਕਿ 22 ਜਨਵਰੀ ਤੱਕ ਮੁਲਾਜ਼ਮਾਂ ਆਗੂ ਨੂੰ ਬਹਾਲ ਕਰ ਦਿੱਤਾ ਜਾਵੇਗਾ। ਆਗੂਆ ਨੇ ਐਲਾਨ ਕੀਤਾ ਕਿ ਜੇ 22 ਜਨਵਰੀ ਤੱਕ ਬਹਾਲ ਨਾ ਕੀਤਾ ਤਾਂ ਪੰਜਾਬ ਸਰਕਾਰ ਵਿਰੁੱਧ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਚੌਧਰ ਸਿੰਘ, ਜਸਵਿੰਦਰ ਸਿੰਘ, ਹਰਬੰਸ ਸਿੰਘ, ਨੀਲਮ ਰਾਣੀ, ਸੁਨੀਲ ਭੋਡੀਪੁਰ, ਸ਼ਾਮ ਲਾਲ ਰਸ਼ਪਾਲ ਸਿੰਘ ਨੇ ਸੰਬੋਧਨ ਕੀਤਾ।