ਪਰਮਜੀਤ ਸਿੰਘ
ਫਾਜ਼ਿਲਕਾ, 11 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਖੇਤੀ ਕਾਨੂੰਨ ਦੇ ਵਿਰੋਧ ’ਚ ਫਾਜ਼ਿਲਕਾ ਸ਼ਹਿਰ ਦੇ ਬਜ਼ਾਰਾਂ ’ਚ ਭਾਜਪਾ ਖ਼ਿਲਾਫ਼ ਮਾਰਚ ਕੱਢਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ, ਸਾਹਿਲ ਕਾਮਰੇਡ, ਬਿਹਾਰੀ ਲਾਲ, ਅਸ਼ੋਕ ਕੁਮਾਰ ਢਾਣੀ ਮੁੰਸ਼ੀ ਰਾਮ, ਬਿਨੀ ਵਿਨਾਇਕ, ਅਮਰਜੀਤ ਰਾਣਾ, ਬਲਜੀਤ ਰਾਣਾ ਅਤੇ ਬਲਵਿੰਦਰ ਅਮਰਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਦੇਸ਼ ਦਾ ਕਿਸਾਨ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਿਹਾ ਹੈ। ਮਾਰਚ ਫਾਜ਼ਿਲਕਾ ਦੇ ਪ੍ਰਤਾਗ ਬਾਗ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਰੇਲਵੇ ਸਟੇਸ਼ਨ ਰੋਡ, ਸ਼ਾਸਤਰੀ ਚੌਕ, ਸਾਇਕਲ ਬਾਜ਼ਾਰ, ਗਊਸ਼ਾਲਾ ਰੋਡ ਅਤੇ ਹੋਰਨਾਂ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਫਾਜ਼ਿਲਕਾ ਦੇ ਚੌਕ ਘੰਟਾਘਰ ’ਤੇ ਪਹੁੰਚਿਆ।