Fazilka Zila Parishad: ਸਲਮਾ ਰਾਣੀ ਚੇਅਰਪਰਸਨ ਬਣੀ
ਜ਼ਿਲ੍ਹਾ ਪਰਿਸ਼ਦ ਫਾਜ਼ਿਲਕਾ ਦੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਸਰਬਸੰਮਤੀ ਨਾਲ ਹੋਈ। ਚੋਣ ਵਿੱਚ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਘੁਬਾਇਆ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਸਲਮਾ ਰਾਣੀ ਨੂੰ ਜ਼ਿਲ੍ਹਾ ਪਰਿਸ਼ਦ ਫਾਜ਼ਿਲਕਾ ਦੀ ਚੇਅਰਪਰਸਨ ਚੁਣਿਆ ਗਿਆ,ਜਦਕਿ ਬੱਲੂਆਣਾ ਵਿਧਾਨ ਸਭਾ ਹਲਕੇ...
Advertisement
ਜ਼ਿਲ੍ਹਾ ਪਰਿਸ਼ਦ ਫਾਜ਼ਿਲਕਾ ਦੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਸਰਬਸੰਮਤੀ ਨਾਲ ਹੋਈ। ਚੋਣ ਵਿੱਚ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਘੁਬਾਇਆ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਸਲਮਾ ਰਾਣੀ ਨੂੰ ਜ਼ਿਲ੍ਹਾ ਪਰਿਸ਼ਦ ਫਾਜ਼ਿਲਕਾ ਦੀ ਚੇਅਰਪਰਸਨ ਚੁਣਿਆ ਗਿਆ,ਜਦਕਿ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਭਾਗਸਰ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਾ ਦੇਵੀ ਨੂੰ ਸਰਬਸੰਮਤੀ ਨਾਲ ਉਪ ਚੇਅਰਪਰਸਨ ਚੁਣਿਆ ਗਿਆ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ, ਬਲਾਕ ਸਮਿਤੀ ਚੇਅਰਮੈਨ ਦਰਸ਼ਨ ਸਿੰਘ ਸੋਹਲ, ਜਰਨੈਲ ਸਿੰਘ ਹਾਜ਼ਰ ਸਨ। ਵਿਧਾਇਕ ਨਰਿੰਦਰ ਪਾਲ ਸਵਨਾ ਅਤੇ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀ ਨਾਲ ਮਿਲ ਕੇ ਜ਼ਿਲ੍ਹਾ ਪਰਿਸ਼ਦ ਦੀ ਕਮੇਟੀ ਪਿੰਡਾਂ ਦੇ ਵਿਕਾਸ ਲਈ ਆਪਣਾ ਅਹਿਮ ਯੋਗਦਾਨ ਪਾਵੇਗੀ।
Advertisement
Advertisement
×
