ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਿਕਾਸੀ ਡਰੇਨ ਦਾ ਲਾਂਘਾ ਬੰਦ ਹੋਣ ਕਾਰਨ ਫ਼ਸਲਾਂ ਖ਼ਰਾਬ ਹੋਣ ਦਾ ਖ਼ਦਸ਼ਾ

ਸਡ਼ਕ ਨਿਰਮਾਣ ਸਮੇਂ ਠੇਕੇਦਾਰ ਨੇ ਡਰੇਨ ਦੀ ਨਿਕਾਸੀ ਲਈ ਪਾਏ ਪਾਈਪ ਕੱਢੇ
ਪਿੰਡ ਗਾਗੇਵਾਲ ਨੇੜੇ ਡਰੇਨ ਦੇ ਪੁਲ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ।
Advertisement

ਮਹਿਲ ਕਲਾਂ ਬਲਾਕ ਵਿੱਚ ਇੱਕ ਨਿਕਾਸੀ ਡਰੇਨ ਦਾ ਪੁਲ ਖ਼ੁਰਦ-ਬੁਰਦ ਕਰਨ ਦਾ  ਮਾਮਲਾ ਸਾਹਮਣੇ ਆਇਆ ਹੈ। ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨ ਆਗੂਆਂ ਨੇ ਇਸ ਮਾਮਲੇ ਦੀ ਜਾਂਚ ਮੰਗ ਕੀਤੀ ਹੈ।

ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਬੀਕੇਯੂ ਉਗਰਾਹਾਂ ਦੇ ਆਗੂ ਬੁੱਕਣ ਸਿੰਘ ਸੱਦੋਵਾਲ ਨੇ ਦੱਸਿਆ ਕਿ ਮਹਿਲ ਕਲਾਂ ਤੋਂ ਹਠੂਰ ਤੱਕ ਸੜਕ ਕੁਝ ਸਮਾਂ ਪਹਿਲਾਂ 18 ਫ਼ੁਟ ਚੌੜੀ ਕਰ ਕੇ ਬਣਾਈ ਗਈ ਸੀ। ਇਸ ਦੌਰਾਨ ਪੀਡਬਲਿਊਡੀ ਮਹਿਕਮੇ ਅਤੇ ਠੇਕੇਦਾਰ ਨੇ ਪਿੰਡ ਗਾਗੇਵਾਲ ਨੇੜੇ ਤੋਂ ਲੰਘਦੀ ਇੱਕ ਛੋਟੀ ਨਿਕਾਸੀ ਡਰੇਨ ਹੇਠੋਂ ਪਾਣੀ ਦੀ ਨਿਕਾਸੀ ਲਈ ਪਾਈਆਂ ਪੁਲੀਆਂ ਬੰਦ ਕਰ ਦਿੱਤੀਆਂ ਪਰ ਉਨ੍ਹਾਂ ਦੀ ਥਾਂ ’ਤੇ ਨਿਕਾਸੀ ਲਈ ਪੁਲ ਨਹੀਂ ਬਣਾਇਆ। ਉਨ੍ਹਾਂ ਦੱਸਿਆ ਕਿ ਲਗਾਤਾਰ ਮੀਂਹ ਪੈਣ ਕਾਰਨ ਗਾਗੇਵਾਲ ਅਤੇ ਸੱਦੋਵਾਲ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਬਹੁਤ ਜ਼ਿਆਦਾ ਭਰ ਗਿਆ ਹੈ ਅਤੇ ਨਿਕਾਸੀ ਨਾ ਹੋਣ ਕਾਰਨ ਇਸ ਦਾ ਖ਼ਮਿਆਜ਼ਾ ਲੋਕ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਡਰੇਨ ਦੇ ਪੁਲ ਨੂੰ ਖ਼ੁਰਦ ਬੁਰਦ ਕਰਨ ਦੇ ਮਾਮਲੇ ਦੀ ਪ੍ਰਸ਼ਾਸ਼ਨ ਅਤੇ ਸਰਕਾਰ ਤੁਰੰਤ ਜਾਂਚ ਕਰਵਾਏ ਅਤੇ ਮੌਜੂਦਾ ਸਮੇਂ ਬਣੇ ਪਾਣੀ ਦੇ ਸੰਕਟ ਦੀ ਨਿਕਾਸੀ ਦਾ ਤੁਰੰਤ ਹੱਲ ਕੀਤਾ ਜਾਵੇ।

Advertisement

ਘਟਨਾ ਸਥਾਨ ਦਾ ਜਾਇਜ਼ਾ ਲਵਾਂਗੇ: ਐੱਸਡੀਐੱਮ

ਮਹਿਲ ਕਲਾਂ ਦੇ ਐੱਸਡੀਐੱਮ ਜਗਰਾਜ ਸਿੰਘ ਕਾਹਲੋਂ ਨੇ ਕਿਹਾ ਕਿ ਹੜ੍ਹ ਦੇ ਬਣੇ ਹਾਲਾਤ ਦੇ ਮੱਦੇਨਜ਼ਰ ਉਹ ਤੁਰੰਤ ਘਟਨਾ ਸਥਾਨ ਦਾ ਜਾਇਜ਼ਾ ਲੈਣਗੇ ਅਤੇ ਪਾਣੀ ਦੀ ਨਿਕਾਸੀ ਕਰਵਾਈ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਜਾਂ ਠੇਕੇਦਾਰ ਵਿਰੁੱਧ ਜਾਂਚ ਕਰਕੇ ਕਾਰਵਾਈ ਦੀ ਗੱਲ ਵੀ ਕਹੀ।

 

Advertisement
Show comments