ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 20 ਜੁਲਾਈ
ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪਤਨੀ ਤੇ ਉਸ ਦੇ ਪੇਕੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਖ਼ੁਦਕੁਸ਼ੀ ਕਰਨ ਵਾਲੇ ਅਮਨਦੀਪ ਸਿੰਘ ਦੇ ਪਿਤਾ ਧਰਮਪਾਲ ਸਿੰਘ ਵਾਸੀ ਪਿੰਡ ਬੰਨਵਾਲਾ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਉਸ ਦੇ ਲੜਕੇ ਦਾ ਵਿਆਹ ਚਾਰ ਸਾਲ ਪਹਿਲਾਂ ਹਰਸ਼ਪ੍ਰੀਤ ਕੌਰ ਪੁੱਤਰੀ ਗਿਆਨ ਸਿੰਘ ਵਾਸੀ ਵਜੀਦਪੁਰ ਨਾਲ ਹੋਇਆ ਸੀ। 18 ਜੁਲਾਈ ਨੂੰ ਉਨ੍ਹਾਂ ਕੋਲੋ ਅਮਨਦੀਪ ਦਾ ਫੋਨ ਆਇਆ ਕਿ ਉਸ ਦੀ ਪਤਨੀ ਨੇ ਅੱਜ ਫਿਰ ਉਸ ਨਾਲ ਝਗੜਾ ਕੀਤਾ ਹੈ ਅਤੇ ਉਹ ਤੰਗ ਹੋ ਕੇ ਖ਼ੁਦਕੁਸ਼ੀ ਕਰਨ ਜਾ ਰਿਹਾ ਹੈ। ਕਰੀਬ ਦੋ ਘੰਟੇ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਸ ਵੇਲੇ ਅਮਨਦੀਪ ਨੂੰ ਉਲਟੀਆਂ ਲੱਗੀਆਂ ਹੋਈਆਂ ਸਨ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।