DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੋਟਰ ਸੂਚੀਆਂ ਦੇ ਸਰਵੇਖਣ ਤੋਂ ਅੱਕੇ ਬੀ ਐੱਲ ਓਜ਼ ਸੰਘਰਸ਼ ਦੇ ਰੌਂਅ ’ਚ

ਸਿੱਖਿਆ ਮੰਤਰੀ ਦੇ ਭਰੋਸੇ ਦੇ ਬਾਵਜੂਦ ਸੰਘਰਸ਼ ਮੱਠਾ ਨਾ ਕਰਨ ਦਾ ਫੈ਼ਸਲਾ

  • fb
  • twitter
  • whatsapp
  • whatsapp
featured-img featured-img
ਬੋਹਾ ਵਿੱਚ ਬੀ ਐੱਲ ਓਜ਼ ਦੀ ਡਿਊਟੀ ਤੋਂ ਅੱਕੇ ਅਧਿਆਪਕ ਸੰਘਰਸ਼ ਦਾ ਐਲਾਨ ਕਰਦੇ ਹੋਏ।
Advertisement

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਵੇਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਗੈਰ-ਅਧਿਆਪਨ ਕੰਮਾਂ ਵਿੱਚ ਲਗਾਉਣੀਆਂ ਬੰਦ ਕਰਨ ਲਈ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਹਨ ਪਰ ਇਸਦੇ ਬਾਵਜੂਦ ਵੋਟਰ ਸੂਚੀਆਂ ਵਿੱਚ ਹੋ ਰਹੇ ਸਰਵੇਖਣ ਤੋਂ ਅੱਕੇ ਬੀ ਐੱਲ ਓਜ਼ ਨੇ ਅੱਜ ਸਰਕਾਰ ਖ਼ਿਲਾਫ਼ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਸਿੱਖਿਆ ਮੰਤਰੀ ਵੱਲੋਂ ਗੈਰ-ਅਧਿਆਪਨ ਡਿਊਟੀਆਂ ਨਾ ਲਾਉਣ ਦੇ ਹੁਕਮ ਤੋਂ ਅਗਲੇ ਦਿਨ ਅੱਜ ਇਕੱਤਰ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਦੀ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਵਿੱਚ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਦੇ ਬਿਆਨ ਅਨੁਸਾਰ ਸਰਕਾਰ ਅਧਿਆਪਕਾਂ ਤੋਂ ਬੀਐੱਲਓਜ਼ ਦਾ ਕੰਮ ਲੈਣਾ ਤੁਰੰਤ ਬੰਦ ਕਰੇ। ਉਨ੍ਹਾਂ ਕਿਹਾ ਕਿ ਬੀ ਐੱਲ ਓਜ਼ ਦੇ ਕੰਮ ਲਈ ਵੱਖਰੇ ਤੌਰ ’ਤੇ ਨਵੇਂ ਕਰਮਚਾਰੀਆਂ ਦੀ ਭਰਤੀ ਕਰੇ।

Advertisement

ਇਸੇ ਦੌਰਾਨ ਬੀ ਐੱਲ ਓਜ਼ ਨੇ ਬੀ ਐੱਲ ਓ ਯੂਨੀਅਨ ਹਲਕਾ ਬੁਢਲਾਡਾ ਦਾ ਗਠਨ ਕੀਤਾ, ਜਿਸ ਵਿੱਚ ਨਵਦੀਪ ਸਿੰਘ ਬੋਹਾ ਪ੍ਰਧਾਨ,  ਸੁੱਖਾ ਸਿੰਘ ਸਕੱਤਰ, ਸਰਵਣ ਸਿੰਘ ਵਿੱਤ ਸਕੱਤਰ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਅਤੇ ਅਮਰੀਕ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ।

Advertisement

ਬੀਐੱਲਓ ਯੂਨੀਅਨ ਦੇ ਬਲਾਕ ਪ੍ਰਧਾਨ ਨਵਦੀਪ ਸਿੰਘ ਬੋਹਾ ਨੇ ਕਿਹਾ ਕਿ ਨਿੱਤ ਦਿਨ ਉਨ੍ਹਾਂ ਤੋਂ ਨਵੇਂ ਅੰਕੜੇ ਮੰਗੇ ਜਾ ਰਹੇ ਹਨ ਅਤੇ ਉਹ ਇਨ੍ਹਾਂ ਅੰਕੜਿਆਂ ਵਿੱਚ ਉਲਝਕੇ ਆਪਣੇ ਅਸਲ ਕੰਮ ਵਿਦਿਆਰਥੀਆਂ ਨੂੰ ਪੜਾਉਣ ਤੋ ਅਸਮਰੱਥ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਹਰਫੂਲ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਨਵੀਨ ਬੋਹਾ, ਦਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Advertisement
×