ਫ਼ਾਜ਼ਿਲਕਾ ਦੇ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਭੇਜੀ
‘ਆਪ’ ਦੇ ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਵੱਲੋਂ ਪਰਮਜੀਤ ਸਿੰਘ ਕੋਟਫੱਤਾ ਦੀ ਅਗਵਾਈ ਹੇਠ 20 ਕੁਇੰਟਲ ਫੀਡ ਫਾਜ਼ਿਲਕਾ ਵਿਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਭੇਜੀ ਗਈ। ਕੋਟਫੱਤਾ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਦੇ ਨਿਰਦੇਸ਼ਾਂ ਅਨੁਸਾਰ ਵਰਕਰ ਹੜ੍ਹ ਪੀੜਤਾਂ ਦੀ ਮਦਦ...
Advertisement
‘ਆਪ’ ਦੇ ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਵੱਲੋਂ ਪਰਮਜੀਤ ਸਿੰਘ ਕੋਟਫੱਤਾ ਦੀ ਅਗਵਾਈ ਹੇਠ 20 ਕੁਇੰਟਲ ਫੀਡ ਫਾਜ਼ਿਲਕਾ ਵਿਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਭੇਜੀ ਗਈ। ਕੋਟਫੱਤਾ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਦੇ ਨਿਰਦੇਸ਼ਾਂ ਅਨੁਸਾਰ ਵਰਕਰ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ-ਰਾਤ ਜੁਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਹਾਈ ਕਮਾਨ ਵੱਲੋਂ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਦੇ ਅਹੁਦੇਦਾਰਾਂ ਤੇ ਵਾਲੰਟੀਅਰਾਂ ਦੀਆਂ ਡਿਊਟੀਆਂ ਫਾਜ਼ਿਲਕਾ ਜਦਕਿ ਬਰਨਾਲਾ, ਮੋਗਾ ਅਤੇ ਫ਼ਰੀਦਕੋਟ ਦੇ ਅਹੁਦੇਦਾਰਾਂ ਤੇ ਵਾਲੰਟੀਅਰਾਂ ਦੀਆਂ ਡਿਊਟੀਆਂ ਫ਼ਿਰੋਜ਼ਪੁਰ ਵਿੱਚ ਲਗਾਈਆਂ ਗਈਆਂ ਹਨ।
Advertisement
Advertisement