ਸੰਜੀਵ ਹਾਂਡਾ
ਫ਼ਿਰੋਜ਼ਪੁਰ,1 ਜੂਨ
ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਨੇ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚ ਬੰਦ ਤਿੰਨ ਗੈਂਗਸਟਰਾਂ ਕੋਲੋਂ ਤਿੰਨ ਮੋਬਾਇਲ ਫ਼ੋਨ (ਸਮੇਤ ਸਿੰਮ ਕਾਰਡ) ਬਰਾਮਦ ਕੀਤੇ ਹਨ। ਗੈਂਗਸਟਰਾਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਗਿੰਦਾ ਵਾਸੀ ਸ਼ਹੀਦ ਭਗਤ ਸਿੰਘ ਨਗਰ,ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਜਵਾ ਵਾਸੀ ਜਲੰਧਰ ਅਤੇ ਤਰਨਜੋਤ ਸਿੰਘ ਉਰਫ਼ ਧੰਨਾ ਵਾਸੀ ਗੁਰਦਾਸਪੁਰ ਵਜੋਂ ਦੱਸੀ ਗਈ ਹੈ। ਤਿੰਨਾਂ ਖ਼ਿਲਾਫ਼ ਥਾਣਾ ਸਿਟੀ ਵਿਚ ਮੁਕੱਦਮਾ ਦਰਜ ਕਰਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। 16 ਮਹੀਨਿਆਂ ਦੌਰਾਨ ਇਸ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 430 ਮੋਬਾਈਲ ਫ਼ੋਨ ਬਰਾਮਦ ਹੋ ਚੁੱਕੇ ਹਨ।