ਨਹਿਰ ’ਚ ਪਾੜ ਪੈਣ ਕਾਰਨ ਪੰਜਾਹ ਏਕੜ ਕਣਕ ਡੁੱਬੀ

ਨਹਿਰ ’ਚ ਪਾੜ ਪੈਣ ਕਾਰਨ ਪੰਜਾਹ ਏਕੜ ਕਣਕ ਡੁੱਬੀ

ਨਿਊ ਢੰਡਾਲ ਨਹਿਰ ਵਿੱਚ ਪਏ ਪਾੜ ਨੂੰ ਪੂਰਦੇ ਹੋਏ ਕਿਸਾਨ।

ਪੱਤਰ ਪ੍ਰੇਰਕ

ਸਰਦੂਲਗੜ੍ਹ, 4 ਦਸੰਬਰ

ਪਿੰਡ ਆਹਲੂਪੁਰ ਵਿੱਚ ਨਿਊ ਢੰਡਾਲ ਨਹਿਰ ’ਚ ਪਾੜ ਪੈਣ ਕਾਰਨ ਕਿਸਾਨਾਂ ਦੀ ਪੰਜਾਹ ਏਕੜ ਕਣਕ ਦੀ ਫ਼ਸਲ ਡੁੱਬ ਗਈ। ਜਾਣਕਾਰੀ ਅਨੁਸਾਰ ਸਫ਼ਾਈ ਨਾ ਹੋਣ ਕਾਰਨ ਨਿਊ ਢੰਡਾਲ ਨਹਿਰ ਅਕਸਰ ਸੁਰਖ਼ੀਆਂ ਵਿੱਚ ਰਹਿੰਦੀ ਹੈ ਅਤੇ ਪਿਛਲੇ ਇੱਕ ਸਾਲ ਵਿੱਚ ਤਕਰੀਬਨ ਚਾਰ ਵਾਰ ਇਹ ਨਹਿਰ ਟੁੱਟ ਚੁੱਕੀ ਹੈ। ਅੱਜ ਫਿਰ ਸਵੇਰੇ ਨਿਊ ਢੰਡਾਲ ਨਹਿਰ ਵਿੱਚ ਸਰਬਜੀਤ ਸਿੰਘ ਭਿੰਡਰ ਦੇ ਖੇਤ ਕੋਲ 15 ਫੁੱਟ ਦਾ ਪਾੜ ਪੈ ਗਿਆ ਜਿਸ ਕਾਰਨ ਕਿਸਾਨਾਂ ਵੱਲੋਂ ਬੀਜੀ ਗਈ 50 ਏਕੜ ਕਣਕ ਦੀ ਫ਼ਸਲ ਪਾਣੀ ’ਚ ਡੁੱਬ ਗਈ। ਕਿਸਾਨਾਂ ਨੇ ਮੰਗ ਕੀਤੀ ਕਿ ਨਿਊ ਢੰਡਾਲ ਨਹਿਰ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ ਤਾਂ ਕਿ ਵਾਰ-ਵਾਰ ਹੁੰਦੇ ਕਿਸਾਨਾਂ ਦੇ ਨੁਕਸਾਨ ਤੋਂ ਬਚਾਅ ਹੋ ਸਕੇ। ਸਬੰਧਤ ਪਿੰਡਾਂ ਦੇ ਕਿਸਾਨਾਂ ਵੱਲੋਂ ਆਪਣੀ ਲੇਬਰ ਅਤੇ ਜੇਸੀਬੀ ਮਸ਼ੀਨ ਲਾ ਕੇ ਨਹਿਰ ਵਿੱਚ ਪਏ ਪਾੜ ਨੂੰ ਪੂਰਿਆ ਗਿਆ। ਨਹਿਰ ਵਿੱਚ ਪਏ ਪਾੜ ਨੂੰ ਪੂਰਨ ਤੱਕ ਸਬੰਧਤ ਮਹਿਕਮੇ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਮੌਕੇ ’ਤੇ ਨਹੀਂ ਪੁੱਜਿਆ ਸੀ। ਕਿਸਾਨ ਆਗੂਆਂ ਤੇ ਪੀੜਤ ਕਿਸਾਨਾਂ ਨੇ ਹੋਏ ਨੁਕਸਾਨ ਦੇ ਸਬੰਧਤ ਮਹਿਕਮੇ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All