ਡੇਅਰੀ ਸਿਖਲਾਈ ਪ੍ਰੋਗਰਾਮ 20 ਤੋਂ
ਸਰਦੂਲਗੜ੍ਹ: ਸਰਦੂਲਗੜ੍ਹ ਦੇ ਡੇਅਰੀ ਵਿਕਾਸ ਅਫ਼ਸਰ ਬਿੰਦਰ ਸਿੰਘ ਨੇ ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 20 ਸਤੰਬਰ ਤੋਂ 1 ਅਕਤੂਬਰ ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿੱਚ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। -ਪੱਤਰ ਪ੍ਰੇਰਕ