ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਖ਼ਰ ਮਹਿਲ ਕਲਾਂ ਹਸਪਤਾਲ ਨੂੰ ਮਿਲੇ ਪੰਜ ਨਵੇਂ ਡਾਕਟਰ

ਵਿਧਾਇਕ ਪੰਡੋਰੀ ਦੀ ਹਾਜ਼ਰੀ ’ਚ ਸੰਭਾਲਿਆ ਅਹੁਦਾ
ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਵਿਧਾਇਕ ਕੁਲਵੰਤ ਸਿੰਘ ਅਤੇ ਸਰਪੰਚਾਂ ਦੀ ਹਾਜ਼ਰੀ ਵਿੱਚ ਚਾਰਜ ਸੰਭਾਲਦੇ ਹੋਏ ਨਵੇਂ ਡਾਕਟਰ।
Advertisement
ਮਹਿਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਲੰਬੇ ਸਮੇਂ ਬਾਅਦ ਡਾਕਟਰਾਂ ਦੀਆਂ ਖਾਲੀ ਪਈਆਂ ਕੁਝ ਅਸਾਮੀਆਂ ਨੂੰ ਭਰਿਆ ਗਿਆ ਹੈ। ਅੱਜ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਪੰਜ ਡਾਕਟਰਾਂ ਵੱਲੋਂ ਆਪਣਾ ਚਾਰਜ ਸੰਭਾਲਿਆ ਗਿਆ। ਸਿਹਤ ਵਿਭਾਗ ਵਿੱਚ ਨਵੀਂ ਭਰਤੀ ਉਪਰੰਤ ਡਾ. ਇਕਬਾਲ ਸਿੰਘ, ਡਾ. ਜੈਵੀਰ ਸਿੰਘ, ਡਾ. ਬਿਕਰਮ ਸਿੰਘ, ਡਾ. ਤਜਿੰਦਰ ਸਿੰਘ ਅਤੇ ਇਕ ਹੋਰ ਡਾਕਟਰ ਸਣੇ ਕੁੱਲ ਪੰਜ ਡਾਕਟਰਾਂ ਨੂੰ ਤਾਇਨਾਤ ਕੀਤਾ ਹੈ। ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਇਲਾਕੇ ਦੀਆਂ ਪੰਚਾਇਤਾਂ ਦੀ ਹਾਜ਼ਰੀ ਵਿੱਚ ਇਹ ਡਾਕਟਰ ਮਹਿਲ ਕਲਾਂ ਹਸਪਤਾਲ ਪਹੁੰਚੇ।

ਵਿਧਾਇਕ ਪੰਡੋਰੀ ਨੇ ਸੂਬੇ ਦੀ ‘ਆਪ’ ਸਰਕਾਰ ਦਾ ਗੁਣਗਾਣ ਕਰਦਿਆਂ ਕਿਹਾ ਕਿ ਹੁਣ ਡਾਕਟਰਾਂ ਦੀ ਘਾਟ ਕਾਰਨ ਪੈਦਾ ਹੋ ਰਹੀ ਸਮੱਸਿਆ ਦਾ ਹੱਲ ਨਿਕਲਿਆ ਹੈ ਅਤੇ ਲੋਕਾਂ ਨੂੰ ਇਲਾਜ ਲਈ ਬਾਹਰਲੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਘੱਟ ਪਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਸਟਾਫ਼ ਵੱਲੋਂ ਐਂਬੂਲੈਂਸ ਦੀ ਕੀਤੀ ਮੰਗ ਨੂੰ ਜਲਦੀ ਪੂਰੀ ਕੀਤਾ ਜਾਵੇਗਾ। ਇਸ ਮੌਕੇ ਐੱਸਐੱਮਓ ਡਾ. ਗੁਰਤੇਜਿੰਦਰ ਕੌਰ, ਬਲਾਕ ਪ੍ਰਧਾਨ ‘ਆਪ’ ਅਤੇ ਸਰਪੰਚ ਸਰਬਜੀਤ ਸਿੰਘ ਸੰਭੂ, ਜ਼ਿਲ੍ਹਾ ਆਗੂ ਪੁਨੀਤ ਮਾਨ ਗਹਿਲ, ਪੀਏ ਬਿੰਦਰ ਸਿੰਘ ਖਾਲਸਾ ਤੋਂ ਇਲਾਵਾ ਹਸਪਤਾਲ ਸਟਾਫ਼ ਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

Advertisement

ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਮਹਿਲ ਕਲਾਂ ਦਾ ਹਸਪਤਾਲ ਡਾਕਟਰਾਂ ਦੀ ਘਾਟ ਕਾਰਨ ਚਿੱਟਾ ਹਾਥੀ ਬਣਿਆ ਹੋਇਆ ਸੀ। ਇਲਾਕੇ ਦੇ ਲੋਕਾਂ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕਈ ਦਫ਼ਾ ਡਾਕਟਰਾਂ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ। ਆਖ਼ਰ ਲੋਕਾਂ ਦੇ ਸੰਘਰਸ਼ ਸਦਕਾ ਮਹਿਲਕਲਾਂ ਹਸਪਤਾਲ ਨੂੰ ਡਾਕਟਰ ਨਸੀਬ ਹੋ ਸਕੇ ਹਨ।‌

Advertisement
Show comments