ਵਿਧਾਇਕ ਅਮੋਲਕ ਸਿੰਘ ਵੱਲੋਂ ਇੱਕ ਲੱਖ ਦੀ ਵਿੱਤੀ ਮਦਦ
ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਹੜ੍ਹ ਪੀੜਤਾਂ ਦੀ ਸੰਭਵ ਸਹਾਇਤਾ ਦਾ ਸਿਲਸਿਲਾ ਪਿਛਲੇ ਦਸ ਦਿਨਾਂ ਤੋਂ ਨਿਰੰਤਰ ਜਾਰੀ ਹੈ। ਵਿਧਾਇਕ ਨੇ ਦੱਸਿਆ ਕਿ ਉਹ ਹੁਣ ਤੱਕ ਸੱਤ ਦਫ਼ਾ ਤਿੰਨ ਦਰਜਨ ਤੋਂ ਵੱਧ ਗੱਡੀਆਂ ਰਾਸ਼ਨ ਦੀਆਂ ਭਰ ਕੇ ਫ਼ਿਰੋਜ਼ਪੁਰ...
Advertisement
ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਹੜ੍ਹ ਪੀੜਤਾਂ ਦੀ ਸੰਭਵ ਸਹਾਇਤਾ ਦਾ ਸਿਲਸਿਲਾ ਪਿਛਲੇ ਦਸ ਦਿਨਾਂ ਤੋਂ ਨਿਰੰਤਰ ਜਾਰੀ ਹੈ। ਵਿਧਾਇਕ ਨੇ ਦੱਸਿਆ ਕਿ ਉਹ ਹੁਣ ਤੱਕ ਸੱਤ ਦਫ਼ਾ ਤਿੰਨ ਦਰਜਨ ਤੋਂ ਵੱਧ ਗੱਡੀਆਂ ਰਾਸ਼ਨ ਦੀਆਂ ਭਰ ਕੇ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ’ਚ ਭੇਜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਅਗਲੀ ਵਾਰ ਉਹ ਅਜਨਾਲਾ ਵਿੱਚ ਲੋੜਵੰਦਾਂ ਦੀ ਮਦਦ ਕਰਨ ਜਾਣਗੇ। ਇਸ ਤੋਂ ਇਲਾਵਾ ਉਹ ਅੱਜ ਫ਼ਰੀਦਕੋਟ ਗਏ ਅਤੇ ਵਿਅਕਤੀਗਤ ਤੌਰ ’ਤੇ ਆਪਣੀ ਤਰਫ਼ੋਂ ਇੱਕ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਨੂੰ ਸੌਂਪਿਆ। ਉਨ੍ਹਾਂ ਦੱਸਿਆ ਕਿ ਲੰਘੇ ਬੁੱਧਵਾਰ ਸੱਤ ਟਰਾਲੀਆਂ ਹਰੇ ਚਾਰੇ, ਤੂੜੀ ਅਤੇ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪੀੜਤਾਂ ਨੂੰ ਦੇ ਕੇ ਆਏ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਇਮਤਿਹਾਨ ਦੀ ਘੜੀ ਵਿੱਚ ਇੱਕ-ਦੂਜੇ ਦਾ ਡਟ ਕੇ ਸਾਥ ਦਿੱਤਾ ਜਾਵੇ। -ਪੱਤਰ ਪ੍ਰੇਰਕ
Advertisement
Advertisement