ਸਰਕਾਰੀ ਸਕੂਲ ਨੂੰ 11 ਹਜ਼ਾਰ ਦੀ ਆਰਥਿਕ ਸਹਾਇਤਾ
ਨਗਰ ਪੰਚਾਇਤ ਭਗਤਾ ਭਾਈ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਆਪਣੀ ਕਿਰਤ ਕਮਾਈ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਭਗਤਾ ਭਾਈ ਪਿੰਡ ਨੂੰ 11 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ। ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਸਕੂਲ ਦੀ ਨੁਹਾਰ ਬਦਲਣ ਲਈ ਸਟਾਫ...
Advertisement
ਨਗਰ ਪੰਚਾਇਤ ਭਗਤਾ ਭਾਈ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਆਪਣੀ ਕਿਰਤ ਕਮਾਈ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਭਗਤਾ ਭਾਈ ਪਿੰਡ ਨੂੰ 11 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ। ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਸਕੂਲ ਦੀ ਨੁਹਾਰ ਬਦਲਣ ਲਈ ਸਟਾਫ ਦੀ ਪ੍ਰਸ਼ੰਸਾ ਕਰਦਿਆਂ ਸਕੂਲ ਦੀ ਬਿਹਤਰੀ ਲਈ ਕੁਝ ਸੁਝਾਅ ਵੀ ਦਿੱਤੇ। ਸਕੂਲ ਮੁਖੀ ਜਸਵਿੰਦਰ ਸਿੰਘ ਜਲਾਲ ਨੇ ਸਹਾਇਤਾ ਰਾਸ਼ੀ ਦੇਣ ਲਈ ਧੰਨਵਾਦ ਕਰਦਿਆਂ ਨਗਰ ਪੰਚਾਇਤ ਪ੍ਰਧਾਨ ਨਾਲ ਸਕੂਲ ਦੀਆਂ ਕੁਝ ਹੋਰ ਲੋੜਾਂ ਵੀ ਸਾਂਝੀਆਂ ਕੀਤੀਆਂ ਜਿਨ੍ਹਾਂ ਬਾਰੇ ਉਨ੍ਹਾਂ ਜਲਦੀ ਹੀ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਮਲਜੀਤ ਕੌਰ, ਸੰਦੀਪ ਰਾਣੀ, ਮਨਜੀਤ ਕੌਰ, ਬਲਵਿੰਦਰ ਕੌਰ, ਮਨਵੀਰ ਕੌਰ, ਅਜੀਤ ਕੌਰ, ਪਰਮਜੀਤ ਕੌਰ ਤੇ ਗੀਤਾ ਰਾਣੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×