ਨਿਹਾਲ ਸਿੰਘ ਵਾਲਾ: ਇਟਲੀ ਵਿੱਚ ਹੋਣ ਵਾਲੀ ਵਿਸ਼ਵ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਪਿੰਡ ਰਣਸੀਂਹ ਖੁਰਦ ਦੀ ਖੁਸ਼ਪ੍ਰੀਤ ਕੌਰ ਦੀ ਚੋਣ ਹੋਈ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਉਸ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਵਾਲਾ ਚੈੱਕ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੋਗਾ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਖੁਸ਼ਪ੍ਰੀਤ ਨੂੰ ਵਿਸ਼ਵ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਖੁਸ਼ਪ੍ਰੀਤ ਦੀ ਹਰ ਸੰਭਵ ਮਦਦ ਕੀਤੀ ਜਾਏਗੀ। -ਪੱਤਰ ਪ੍ਰੇਰਕ