ਮੋਬਾਈਲ ਲੱਭ ਕੇ ਮਾਲਕਾਂ ਨੂੰ ਸੌਂਪੇ
ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ’ਚ ਗੁੰਮ ਹੋਏ ਮੋਬਾਈਲਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ ਪੀ ਅਸ਼ੋਕ ਕੁਮਾਰ ਅਤੇ ਸਾਈਬਰ ਕਰਾਇਮ ਇੰਚਾਰਜ ਡੀ ਐੱਸ ਪੀ ਜਸਵਿੰਦਰ ਕੌਰ...
Advertisement
ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ’ਚ ਗੁੰਮ ਹੋਏ ਮੋਬਾਈਲਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ ਪੀ ਅਸ਼ੋਕ ਕੁਮਾਰ ਅਤੇ ਸਾਈਬਰ ਕਰਾਇਮ ਇੰਚਾਰਜ ਡੀ ਐੱਸ ਪੀ ਜਸਵਿੰਦਰ ਕੌਰ ਦੀ ਅਗਵਾਈ ’ਚ ਟੀਮ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਗੁੰਮ ਹੋਏ ਮੋਬਾਈਲਾਂ ਦੀ ਪੈੜ ਨੱਪਣ ਲਈ ਸਾਈਬਰ ਕਰਾਇਮ ਟੀਮ ਦੇ ਟੈਕਨੀਕਲ ਤਕਨੀਕ ਦੀ ਮਦਦ ਨਾਲ 160 ਮੋਬਾਈਲਾਂ ਨੂੰ ਲੱਭਣ ’ਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੱਭੇ ਗਏ 160 ਮੋਬਾਈਲਾਂ ਨੂੰ ਉਨ੍ਹਾਂ ਦੇ ਮਾਲਕਾਂ ਨੂੰ ਸੱਦ ਕੇ ਦਿੱਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦੇ ਮੋਬਾਈਲਾਂ ਨੂੰ ਜਲਦ ਲੱਭ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੋਬਾਈਲ ਖਰੀਦਣ ਵੇਲੇ ਉਸ ਦਾ ਬਿੱਲ ਜ਼ਰੂਰ ਲੈਣ।
Advertisement
Advertisement
