ਪੱਤਰ ਪ੍ਰੇਰਕ
ਭਾਈਰੂਪਾ, 1 ਮਈ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਕਸਬੇ ਮਹਿਰਾਜ ਵਿੱਚ ਨਵਾਂ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਤ ਕਰਕੇ ਦੋ ਨਵੀਆਂ ਅੱਗ ਬੁਝਾਊ ਗੱਡੀਆਂ ਦਿੱਤੀਆਂ ਗਈਆਂ। ਨਗਰ ਪੰਚਾਇਤ ਮਹਿਰਾਜ ਦੇ ਦਫ਼ਤਰ ਵਿੱਚ ਰੱਖੇ ਗਏ ਉਦਘਾਟਨ ਸਮਾਗਮ ਦੌਰਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਪੁਰਖਿਆਂ ਦੇ ਪਿੰਡ ਮਹਿਰਾਜ ਦੀ ਭਲਾਈ ਲਈ, ਉਹ ਹਮੇਸ਼ਾ ਯਤਨਸ਼ੀਲ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਮਹਿਰਾਜ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਸਥਾਪਤ ਕੀਤੀ ਜਾਵੇਗੀ, ਇਸ ਤੋਂ ਇਲਾਵਾ ਸੀਵਰੇਜ ਸਿਸਟਮ ਦੇ ਸੁਧਾਰ ਲਈ ਤੇ ਸਫ਼ਾਈ ਲਈ ਇੱਕ ਮਹਿੰਗੀ ਤੇ ਆਧੁਨਿਕ ਤਕਨੀਕ ਨਾਲ ਲੈਂਸ ਸੀਵਰੇਜ ਦੀ ਸਫ਼ਾਈ ਲਈ ਨਵੀਂ ਗੱਡੀ ਛੇਤੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਲਖਵਿੰਦਰ ਸਿੰਘ, ਯੋਧਾ ਸਿੰਘ ਮਹਿਰਾਜ, ਪਰਮਜੀਤ ਸਿੰਘ, ਨਿੰਮਾ ਮੋਟਰਾਂ ਵਾਲਾ, ਗੁਰਵਿੰਦਰ ਸਿੰਘ ਕੌਂਸਲਰ, ਤੋਤਾ ਸਿੰਘ ਕੌਂਸਲਰ, ਗੁਰਚਰਨ ਸਿੰਘ, ਜਗਤਾਰ ਸਿੰਘ ਗਿੱਲ ਆਦਿ ਹਾਜ਼ਰ ਸਨ।