ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਸ਼ਾਰਟ ਸਰਕਟ ਹੋਣ ਕਾਰਨ ਵਾਪਰਿਆ ਹਾਦਸਾ; ਦੁਕਾਨਦਾਰ ਨੇ ਪ੍ਰਸ਼ਾਸਨ ਕੋਲੋਂ ਮਦਦ ਮੰਗੀ
ਅੱਗ ਲੱਗਣ ਕਾਰਨ ਨੁਕਸਾਨਿਆ ਸਾਮਾਨ ਦਿਖਾਉਂਦਾ ਹੋਇਆ ਦੁਕਾਨਦਾਰ। -ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ

ਮਾਨਸਾ, 16 ਫਰਵਰੀ

Advertisement

ਇੱਥੇ ਬੀਤੀ ਰਾਤ ਮਾਨਸਾ ਬੱਸ ਸਟੈਂਡ ਨੇੜੇ ਫਾਸਟ ਫੂਡ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਦੁਕਾਨਦਾਰ ਨੂੰ ਅੱਧੀ ਰਾਤ ਨੂੰ ਇਸ ਬਾਰੇ ਸੂਚਨਾ ਦਿੱਤੀ। ਜਦੋਂ ਉਸ ਨੇ ਆ ਕੇ ਦੁਕਾਨ ਦਾ ਸ਼ਟਰ ਖੋਲ੍ਹਿਆ ਤਾਂ ਉਦੋਂ ਤੱਕ ਸਾਰਾ ਸਾਮਾਨ ਸੜਕੇ ਸੁਆਹ ਹੋ ਚੁੱਕਿਆ ਸੀ। ਦੁਕਾਨਦਾਰ ਨੇ ਪ੍ਰਸ਼ਾਸਨ ਕੋਲੋਂ ਸਹਾਇਤਾ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਮਾਨਸਾ ਬੱਸ ਸਟੈਂਡ ਨੇੜੇ ਰੁਸਤਮ-ਏ-ਹਿੰਦ ਫਾਸਟ ਫੂਡ ਦੁਕਾਨ ਵਿੱਚ ਰਾਤ ਨੂੰ ਅੱਗ ਲੱਗ ਗਈ। ਦੁਕਾਨ ਦੇ ਮਾਲਕ ਸੁਨੀਲ ਕੁਮਾਰ ਅਰੋੜਾ ਨੇ ਦੱਸਿਆ ਕਿ ਰਾਤ ਨੂੰ ਪੁਲੀਸ ਨੇ ਉਨ੍ਹਾਂ ਨੂੰ ਇਸ ਦੀ ਸੂਚਨਾ ਦਿੱਤੀ। ਪੁਲੀਸ ਨੇ ਦੱਸਿਆ ਕਿ ਉਸ ਦੀ ਦੁਕਾਨ ’ਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਸ ਨੇ ਆ ਕੇ ਦੁਕਾਨ ਖੋਲ੍ਹੀ ਤਾਂ ਅੰਦਰ ਅੱਗ ਦੀਆਂ ਲਾਟਾਂ ਨਿਕਲ ਰਹੀਆਂ ਸਨ। ਦੁਕਾਨਦਾਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦੀ ਦੁਕਾਨ ’ਚ ਲੱਗੇ 5 ਫਰਿਜ, ਐੱਲਸੀਡੀ, ਕੈਮਰੇ, ਏਸੀ, ਫਰਨੀਚਰ, ਕਰੋਕਰੀ, ਫਲੈਕਸ ਬੋਰਡ ਅਤੇ ਖਾਣ-ਪੀਣ ਦੀਆਂ ਵਸਤੂਆਂ ਸੜਨ ਕਾਰਨ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਸ ਨੇ ਦੱਸਿਆ ਕਿ ਇਹ ਅੱਗ ਲੱਗਣ ਦੀ ਘਟਨਾ ਸ਼ਾਰਟ ਸਰਕਟ ਹੋਣ ਕਾਰਨ ਵਾਪਰੀ ਹੈ। ਸੁਨੀਲ ਕੁਮਾਰ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਹੀ ਉਸ ਨੇ ਇਹ ਦੁਕਾਨ ਕਿਰਾਏ ’ਤੇ ਲੈ ਕੇ ਨਵੇਂ ਸਾਮਾਨ ਸਮੇਤ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ। ਉਸ ਦਾ ਇਹ ਨੁਕਸਾਨ ਹੋਣ ਨਾਲ ਉਹ ਆਰਥਿਕ ਤੌਰ ’ਤੇ ਟੁੱਟ ਚੁੱਕਿਆ ਹੈ। ਉਸ ਨੇ ਪ੍ਰਸ਼ਾਸਨ ਕੋਲੋ ਸਹਾਇਤਾ ਦੀ ਮੰਗ ਕੀਤੀ ਹੈ।

Advertisement
Show comments