ਲੰਬੀ ਥਾਣੇ ਦੇ ਮਾਲਖਾਨੇ 'ਚ ਅੱਗ; 60 ਮੋਟਰਸਾਈਕਲ ਅਤੇ ਅੱਧੀ ਦਰਜਨ ਤੋਂ ਵੱਧ ਕਾਰਾਂ ਸੜੀਆਂ

ਲੰਬੀ ਥਾਣੇ ਦੇ ਮਾਲਖਾਨੇ 'ਚ ਅੱਗ; 60 ਮੋਟਰਸਾਈਕਲ ਅਤੇ ਅੱਧੀ ਦਰਜਨ ਤੋਂ ਵੱਧ ਕਾਰਾਂ ਸੜੀਆਂ

ਇਕਬਾਲ ਸਿੰਘ ਸ਼ਾਂਤ
ਲੰਬੀ, 2 ਜੁਲਾਈ 

ਲੰਬੀ ਥਾਣਾ ਵਿਖੇ ਅੱਜ ਬਾਅਦ ਦੁਪਿਹਰ ਅੱਗ ਲੱਗਣ ਕਾਰਨ ਮਾਲ ਖਾਣੇ ਵਿਚ ਕਰੀਬ 50-60 ਮੋਟਰ ਸਾਈਕਲ ਅਤੇ ਅੱਧੀ ਦਰਜਨ ਤੋਂ ਕਾਰਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦਾ ਮੁੱਢਲਾ ਕਾਰਨ ਬਿਜਲੀ ਦਾ ਸ਼ਾਟ ਸਰਕਟ ਮੰਨਿਆ ਜਾ ਰਿਹਾ ਹੈ। ਫਾਇਰ ਅਮਲੇ ਦੀ ਮੱਦਦ ਨਾਲ ਕਰੀਬ ਡੇਢ ਘੰਟੇ ਬਾਅਦ ਅੱਗ ਉੱਪਰ ਕਾਬੂ ਪਾਇਆ ਗਿਆ।

ਲੰਬੀ ਥਾਣੇ ਦੀ ਕਰੀਬ ਸੌ ਸਾਲ ਇਮਾਰਤ ਦੀ ਚਾਰਦੀਵਾਰੀ ਵਿਚ ਮਾਲ ਖਾਣਾ ਬਣਿਆ ਹੋਇਆ ਹੈ, ਜਦੋਂ ਤੱਕ ਪੁਲੀਸ ਅਮਲੇ ਨੂੰ ਹਾਦਸੇ ਦੀ ਸੂਚਨਾ ਮਿਲੀ ਤਦ ਤੱਕ ਵੱਡੀ ਗਿਣਤੀ ਵ੍ਹੀਕਲ ਅੱਗ ਦੀ ਭੇਟ ਚੜ੍ਹ ਚੁੱਕੇ ਸਨ। ਮਾਲਖਾਨੇ ਵਿਚ ਅੱਗ ਦੇ ਸ਼ਿਕਾਰ ਵ੍ਹੀਕਲ ਵੱਖ-ਵੱਖ ਪੁਲੀਸ ਕੇਸਾਂ ਨਾਲ ਸਬੰਧਿਤ ਸਨ। ਮਲੋਟ ਦੇ ਡੀਐੱਸਪੀ ਭੁਪਿੰਦਰ ਸਿੰਘ ਨੇ ਮੌਕੇ 'ਤੇ ਪੁੱਜ ਹਾਦਸੇ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਹਾਦਸੇ ਵਿਚ ਸੜੇ ਵਹੀਕਲਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾਂਦੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All