fire incident: ਕੱਪੜਿਆਂ ਦੇ ਸ਼ੋਅਰੂਮ ਨੂੰ ਅੱਗ ਲੱਗੀ
ਕਸਬਾ ਭਦੌੜ ਵਿੱਚ ਕੈਪਸਨ ਨਾਂ ਦੇ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਦੀ ਦੂਜੀ ਮੰਜ਼ਿਲ ਉੱਪਰ ਬਿਜਲੀ ਦੇ ਸ਼ਾਰਟ-ਸਰਕਟ ਕਾਰਨ ਅੱਗ ਲੱਗਣ ਕਰ ਕੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ। ਮੁਹੱਲਾ ਮਾਨਾ...
ਕਸਬਾ ਭਦੌੜ ਵਿੱਚ ਕੈਪਸਨ ਨਾਂ ਦੇ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਦੀ ਦੂਜੀ ਮੰਜ਼ਿਲ ਉੱਪਰ ਬਿਜਲੀ ਦੇ ਸ਼ਾਰਟ-ਸਰਕਟ ਕਾਰਨ ਅੱਗ ਲੱਗਣ ਕਰ ਕੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ।
ਮੁਹੱਲਾ ਮਾਨਾ ਵਿੱਚ ਸਥਿਤ ਕੈਪਸਨ ਰੈਡੀਮੈਡ ਸ਼ੋਅਰੂਮ ਦੇ ਮਾਲਕ ਬਲਜਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਸਵੇਰੇ 10.30 ਵਜੇ ਦੇ ਕਰੀਬ ਦੁਕਾਨ ਦੀ ਦੂਜੀ ਮੰਜ਼ਿਲ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ। ਉਨ੍ਹਾਂ ਜਦੋਂ ਉੱਪਰ ਜਾ ਕੇ ਦੇਖਿਆ ਤਾਂ ਦੁਕਾਨ ਵਿੱਚ ਅੱਗ ਲੱਗੀ ਹੋਈ ਸੀ। ਉਨ੍ਹਾਂ ਤੁਰੰਤ ਇਸ ਸਬੰਧੀ ਥਾਣਾ ਭਦੌੜ ਦੀ ਪੁਲੀਸ ਨੂੰ ਸੂਚਿਤ ਕੀਤਾ। ਇਸ ਦੌਰਾਨ ਪੁਲੀਸ ਸਣੇ ਘਟਨਾ ਸਥਾਨ ’ਤੇ ਇਕੱਤਰ ਹੋਏ ਲੋਕਾਂ ਨੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਕੁਝ ਦੇਰ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪੁੱਜ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਜਦੋਂ ਤੱਕ ਅੱਗ ਬੁਝਾਈ, ਉਸ ਸਮੇਂ ਤੱਕ ਅੱਗ ਲੱਗਣ ਕਾਰਨ ਕੱਪੜੇ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਦੁਕਾਨ ਅੰਦਰ ਸਰਦੀ ਦੇ ਸੀਜ਼ਨ ਦੇ ਮੱਦੇਨਜ਼ਰ ਕੱਪੜਾ ਖ਼ਰੀਦ ਕੇ ਭੰਡਾਰ ਕੀਤਾ ਹੋਇਆ ਸੀ।
ਬਲਜਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਅੱਗ ਲੱਗਣ ਨਾਲ ਕਰੀਬ 20 ਤੋਂ 25 ਲੱਖ ਰੁਪਏ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਇਮਾਰਤ ਅਤੇ ਹੋਰ ਸਾਮਾਨ ਵੀ ਨੁਕਸਾਨਿਆ ਗਿਆ ਹੈ। ਇਸ ਮੌਕੇ ਇਕੱਤਰ ਲੋਕਾਂ ਨੇ ਕਿਹਾ ਕਿ ਜੇ ਭਦੌੜ ਨੂੰ ਇੱਕ ਫਾਇਰ ਬ੍ਰਿਗੇਡ ਗੱਡੀ ਦਿੱਤੀ ਜਾਵੇ ਤਾਂ ਅਜਿਹੇ ਨੁਕਸਾਨ ਨੂੰ ਬਚਾਇਆ ਜਾ ਸਕਦਾ ਹੈ ਪਰ ਸਰਕਾਰ ਲੋਕਾਂ ਦੀ ਸਮੱਸਿਆ ਨਹੀਂ ਸਮਝ ਰਹੀ।

