ਪੱਤਰ ਪ੍ਰੇਰਕ
ਸਰਦੂਲਗੜ੍ਹ, 22 ਅਕਤੂਬਰ
ਸੂਬਾ ਸਰਕਾਰ ਵੱਲੋਂ ਤਿਉਹਾਰਾਂ ਨੂੰ ਵੇਖਦੇ ਹੋਏ ਪਟਾਕੇ ਚਲਾਉਣ ਅਤੇ ਪਟਾਕੇ ਨੂੰ ਵੇਚਣ ਸਬੰਧੀ ਸਮਾਂ ਅਤੇ ਵਿਸ਼ੇਸ਼ ਥਾਵਾਂ ਨਿਰਧਾਰਿਤ ਕੀਤੀਆਂ ਹੋਈਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਪਟਾਕਿਆਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਸਟੋਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ’ਚ ਆਤਿਸ਼ਬਾਜ਼ੀ ਵੇਚਣ ਲਈ ਥਾਵਾਂ ਨਿਸ਼ਚਿਤ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਸਰਦੂਲਗੜ੍ਹ ’ਚ ਦੁਕਾਨਦਾਰਾਂ ਵੱਲੋਂ ਬਾਜ਼ਾਰ ’ਚ ਸ਼ਰੇਆਮ ਪਟਾਕੇ ਵੇਚੇ ਜਾ ਰਹੇ ਹਨ। ਇਸ ਸਬੰਧੀ ਅੇੈੱਸ.ਡੀ.ਅੇੈੱਮ. ਪੂਨਮ ਸਿੰਘ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।