ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਚਾਇਤੀ ਚੋਣਾਂ ਲਈ ਪਹਿਲੀ ਰੈਂਡੇਮਾਈਜ਼ੇਸ਼ਨ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਲਈ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨਿਯੁਕਤ ਆਬਜ਼ਰਵਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਟੀ.ਬੈਨਿਥ (ਵਾਧੂ...
Advertisement
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਲਈ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨਿਯੁਕਤ ਆਬਜ਼ਰਵਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਟੀ.ਬੈਨਿਥ (ਵਾਧੂ ਚਾਰਜ) ਦੀ ਮੌਜੂਦਗੀ ਵਿੱਚ ਹੋਈ।ਚੋਣ ਆਬਜ਼ਰਵਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 547 ਪੋਲਿੰਗ ਬੂਥ ਹਨ ਅਤੇ ਜ਼ਿਲ੍ਹੇ ਵਿਚ ਚੋਣਾਂ ਸੁੱਚਜੇ ਢੰਗ ਨਾਲ ਕਰਵਾਉਣ ਲਈ ਪੋਲਿੰਗ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਰੀਬ 50 ਫ਼ੀਸਦੀ ਵਾਧੂ ਪੋਲਿੰਗ ਸਟਾਫ਼ ਰੱਖਿਆ ਜਾਵੇਗਾ ਤਾਂ ਜੋ ਚੋਣ ਅਮਲ ਨੂੰ ਅਮਨ-ਅਮਾਨ ਅਤੇ ਬਿਹਤਰ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ 11 ਜ਼ੋਨਾਂ ਲਈ ਚੋਣਾਂ ਹੋ ਰਹੀਆਂ ਹਨ, ਜਿਸ ਲਈ ਰਿਟਰਨਿੰਗ ਅਫ਼ਸਰ ਐੱਸ.ਡੀ.ਐਮ.ਮਾਨਸਾ ਹਨ।

 

Advertisement

Advertisement
Show comments