ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੇਪਰੇ ਚੜ੍ਹਾਉਣ ਲਈ ਤਾਇਨਾਤ 4430 ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ। ਜ਼ਿਲ੍ਹਾ ਚੋਣ ਅਫ਼ਸਰ (ਵਾਧੂ ਚਾਰਜ) ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੇ 547 ਬੂਥਾਂ ’ਤੇ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ...
Advertisement

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੇਪਰੇ ਚੜ੍ਹਾਉਣ ਲਈ ਤਾਇਨਾਤ 4430 ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ। ਜ਼ਿਲ੍ਹਾ ਚੋਣ ਅਫ਼ਸਰ (ਵਾਧੂ ਚਾਰਜ) ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੇ 547 ਬੂਥਾਂ ’ਤੇ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ 11 ਜ਼ੋਨਾਂ ਲਈ, ਪੰਚਾਇਤ ਸਮਿਤੀ ਮਾਨਸਾ ਦੇ 25 ਜ਼ੋਨਾਂ ਲਈ, ਪੰਚਾਇਤ ਸਮਿਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ, ਪੰਚਾਇਤ ਸਮਿਤੀ ਬੁਢਲਾਡਾ ਦੇ 25 ਜ਼ੋਨਾਂ ਲਈ, ਪੰਚਾਇਤ ਸਮਿਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰ ਕੇ ਉਸੇ ਹੀ ਦਿਨ ਨਤੀਜੇ ਐਲਾਨੇ ਜਾਣਗੇ।

Advertisement
Advertisement
Show comments