ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਨਸਾ ’ਚ ਨਸ਼ੀਲੇ ਪਦਾਰਥਾਂ ਸਣੇ ਪੰਜ ਕਾਬੂ

ਪੱਤਰ ਪ੍ਰੇਰਕ ਮਾਨਸਾ, 26 ਜੂਨ ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ 'ਚ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕੀਤੇ ਗਏ ਹਨ। ਸੀਨੀਅਰ ਪੁਲੀਸ ਕਪਤਾਨ ਭਾਗਰੀਥ ਸਿੰਘ ਮੀਨਾ ਨੇ ਦੱਸਿਆ...
Advertisement

ਪੱਤਰ ਪ੍ਰੇਰਕ

ਮਾਨਸਾ, 26 ਜੂਨ

Advertisement

ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ 'ਚ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕੀਤੇ ਗਏ ਹਨ। ਸੀਨੀਅਰ ਪੁਲੀਸ ਕਪਤਾਨ ਭਾਗਰੀਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲੀਸ ਪਾਰਟੀ ਨੇ 52 ਗ੍ਰਾਮ ਹੈਰੋਇਨ ਸਮੇਤ ਅਮਨਪ੍ਰੀਤ ਸਿੰਘ ਉਰਫ਼ ਅਮਨੀ ਵਾਸੀ ਮਾਨਸਾ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਗੁਰਪ੍ਰੀਤ ਸਿੰਘ ਉਰਫ਼ ਪੀਤੂ ਵਾਸੀ ਪਿੰਡ ਮੂਸਾ ਅਤੇ ਸਿਵਮਾਨ ਵਾਸੀ ਪਿੰਡ ਗੇਹਲੇ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਸਿੰਘ ਵਾਸੀ ਪਿੰਡ ਖੜਕ ਸਿੰਘ ਵਾਲਾ ਨੂੰ ਪਿੰਡ ਦੀ ਅਨਾਜ ਮੰਡੀ ਵਿਚੋਂ 100 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲੀਸ ਨੇ ਰਿੰਕੂ ਸਿੰਘ ਵਾਸੀ ਵਾਰਡ ਨੰ:6 ਬੁਢਲਾਡਾ ਨੂੰ 28 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਸਦੇ ਇਲਾਵਾ ਰਮਨ ਕੌਰ ਵਾਸੀ ਵਾਰਡ ਨੰਬਰ 11 ਬੁਢਲਾਡਾ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

Advertisement