ਚੋਰ ਗਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ
ਪੁਲੀਸ ਨੇ ਕਾਲਾਂਵਾਲੀ ਅਨਾਜ ਮੰਡੀ ਖੇਤਰ ਵਿੱਚ ਝੋਨਾ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕਾਲਾਂਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੀਰਾ ਸਿੰਘ, ਸੱਜਣ ਸਿੰਘ, ਗੁਰਜੰਟ...
Advertisement
ਪੁਲੀਸ ਨੇ ਕਾਲਾਂਵਾਲੀ ਅਨਾਜ ਮੰਡੀ ਖੇਤਰ ਵਿੱਚ ਝੋਨਾ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕਾਲਾਂਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੀਰਾ ਸਿੰਘ, ਸੱਜਣ ਸਿੰਘ, ਗੁਰਜੰਟ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਮੁਲਜ਼ਮਾਂ ਤੋਂ ਅਪਰਾਧ ਵਿੱਚ ਵਰਤੇ ਦੋ ਮੋਟਰਸਾਈਕਲ ਤੇ ਚੋਰੀ ਕੀਤਾ ਝੋਨਾ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਦੀਪ ਸਿੰਘ ਦੀ ਸ਼ਿਕਾਇਤ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
Advertisement
×

