DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਬੋਹਰ ਵਿੱਚ ਲੁਟੇਰਾ ਗਰੋਹ ਦੇ ਪੰਜ ਮੈਂਬਰ ਕਾਬੂ

ਤੇਜ਼ਧਾਰ ਹਥਿਆਰ ਅਤੇ ਇੱਕ ਮੋਟਰਸਾਈਕਲ ਬਰਾਮਦ

  • fb
  • twitter
  • whatsapp
  • whatsapp
featured-img featured-img
ਮੁਲਜ਼ਮ ਪੁਲੀਸ ਦੀ ਹਿਰਾਸਤ ਵਿੱਚ।
Advertisement

ਇੱਥੇ ਇੱਕ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਅਬੋਹਰ ਪੁਲੀਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਸ਼ਾਮਲ ਇੱਕ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਤੇਜ਼ਧਾਰ ਹਥਿਆਰਾਂ ਨਾਲ ਕਿਸੇ ਵੱਡੇ ਅਪਰਾਧ ਦੀ ਯੋਜਨਾ ਬਣਾ ਰਹੇ ਸਨ। ਥਾਣਾ ਨੰਬਰ 1 ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ੱਕੀ ਵਿਅਕਤੀ ਪੰਜਪੀਰ ਨਗਰ ਦੀ ਗਲੀ ਨੰਬਰ 7 ਵਿੱਚ ਹਥਿਆਰਾਂ ਨਾਲ ਵੱਡੀ ਘਟਨਾ ਦੀ ਯੋਜਨਾ ਬਣਾ ਰਹੇ ਹਨ।

ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲੀਸ ਦੀ ਇੱਕ ਟੀਮ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ, ਮੰਗਾ ਸਿੰਘ, ਵੀਰੂ ਸਿੰਘ, ਰਫ਼ੀ ਅਤੇ ਸੂਰਜ ਵਜੋਂ ਹੋਈ ਹੈ ਜੋ ਅਜੀਤ ਨਗਰ ਦੇ ਵਸਨੀਕ ਹਨ। ਗਰੋਹ ਦਾ ਮੁੱਖ ਆਗੂ ਜਸਲੀਨ ਮਸੀਹ ਉਰਫ਼ ਬਿੰਨੀ ਅਜੇ ਵੀ ਫ਼ਰਾਰ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਤੋਂ ਕੁੱਦਲ, ਤਲਵਾਰ, ਖੰਡਾ, ਲੋਹੇ ਦੀ ਪਾਈਪ ਨਾਲ ਬੰਨ੍ਹਿਆ ਹਥੌੜਾ, ਕੁਹਾੜੀ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਸਟੇਸ਼ਨ ਹਾਊਸ ਅਫਸਰ ਰਵਿੰਦਰ ਸਿੰਘ ਭੀਟੀ ਅਤੇ ਏ ਐੱਸ ਆਈ ਮੋਹਨ ਲਾਲ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Advertisement
×