ਸੱਪ ਦੇ ਡੱਸਣ ਨਾਲ ਪੰਜ ਸਾਲਾ ਬੱਚੀ ਦੀ ਮੌਤ
ਫਿਰੋਜ਼ਪੁਰ ਦੇ ਪਿੰਡ ਪੱਲਾ ਮੇਘਾ ਵਿੱਚ ਇੱਕ ਪੰਜ ਸਾਲ ਦੀ ਬੱਚੀ ਏਕਨੂਰ ਕੌਰ ਦੀ ਜ਼ਹਿਰੀਲੇ ਸੱਪ ਦੇ ਡੱਸਣ ਨਾਲ ਮੌਤ ਹੋ ਗਈ।
ਮ੍ਰਿਤਕ ਲੜਕੀ ਦੇ ਪਿਤਾ ਗੁਰਚਰਨ ਸਿੰਘ ਤੇ ਮਾਤਾ ਰਮਨਦੀਪ ਕੌਰ ਨੇ ਦੱਸਿਆ ਕਿ ਉਹ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਮ ਦਾ ਰਹਿਣ ਵਾਲੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਰਿਸ਼ਤੇਦਾਰੀ ਵਿੱਚ ਪੱਲਾ ਮੇਘਾ ਆਏ ਸੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਨਾਲ ਪਿੰਡ ਦੇ ਆਲੇ ਦੁਆਲੇ ਜ਼ਹਿਰੀਲੇ ਕੀੜੇ-ਮਕੌੜੇ ਅਤੇ ਸੱਪ ਘਰਾਂ ਤੱਕ ਪਹੁੰਚ ਰਹੇ ਹਨ। ਪਾਣੀ ਦੇ ਵਹਾਅ ਨਾਲ ਇਹ ਜਾਨਵਰ, ਜੀਵ ਆਬਾਦੀ ਵਾਲੇ ਇਲਾਕਿਆਂ ਵਿੱਚ ਘੁੱਸ ਆਉਂਦੇ ਹਨ, ਜਿਸ ਨਾਲ ਲੋਕਾਂ ਲਈ ਰੋਜ਼ਾਨਾ ਜੀਵਨ ਖਤਰੇ ਨਾਲ ਭਰਿਆ ਹੋਇਆ ਹੈ।
ਇਸ ਘਟਨਾ ਤੋਂ ਬਾਅਦ ਲੋਕਾਂ ਵੱਲੋਂ ਪ੍ਰਸ਼ਾਸਨ ਦੇ ਪੁਖ਼ਤਾ ਪ੍ਰਬੰਧਾਂ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਹੋਰਾਂ ਕੰਮਾਂ ਵੱਲ ਹੀ ਧਿਆਨ ਦੇ ਰਹੀ ਹੈ ਪਰ ਹੜ੍ਹ ਕਾਰਨ ਉਭਰੇ ਹੋਰ ਖਤਰੇ ਜਿਵੇਂ ਸੱਪ, ਜ਼ਹਿਰੀਲੇ ਜੀਵ ਅਤੇ ਬਿਮਾਰੀਆਂ ਵੱਲ ਸਮੇਂ ਸਿਰ ਧਿਆਨ ਦਿੱਤਾ ਜਾਣਾ ਚਾਹੀਦਾ ਹੈ।