ਪੱਤਰ ਪ੍ਰੇਰਕ
ਭੀਖੀ, 9 ਫਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਕ ਨੇੜੇ ਆਉਣ ਨੂੰ ਮੁੱਖ ਰੱਖਦਿਆਂ ਅੱਜ ਭੀਖੀ ਪੁਲੀਸ ਵੱਲੋਂ ਵੱਡੀ ਗਿਣਤੀ ਵਿਚ ਪੁਲੀਸ ਮੁਲਾਜ਼ਮਾਂ ਅਤੇ ਪੈਰਾ ਮਿਲਟਰੀ ਫੋਰਸ ਨੂੰ ਨਾਲ ਲੈ ਕੇ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੀ ਅਗਵਾਈ ਪੰਜਾਬ ਪੁਲੀਸ ਡੀਐੱਸਪੀ ਗੁਰਸ਼ਰਨ ਜੀਤ ਸਿੰਘ ਸੰਧੂ ਅਤੇ ਥਾਣਾ ਮੁਖੀ ਭੀਖੀ ਬਲਕੌਰ ਸਿੰਘ ਕੀਤੀ, ਜਿਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਬਿਨਾ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ।