ਪੱਤਰ ਪ੍ਰੇਰਕ
ਜ਼ੀਰਾ, 14 ਅਕਤੂਬਰ
ਤਿਉਹਾਰਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦਾ ਪ੍ਰਬੰਧ ਬਰਕਰਾਰ ਰੱਖਣ ਲਈ ਅੱਜ ਡੀਐੱਸਪੀ ਜ਼ੀਰਾ ਪਲਵਿੰਦਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐੱਸਐੱਚਓ ਥਾਣਾ ਸਦਰ ਜ਼ੀਰਾ, ਇੰਸਪੈਕਟਰ ਗੁਰਪ੍ਰੀਤ ਸਿੰਘ, ਐੱਸਐੱਚਓ ਥਾਣਾ ਸਿਟੀ ਸਬ ਇੰਸਪੈਕਟਰ ਦੀਪਿਕਾ ਰਾਣੀ, ਐੱਸਐੱਚਓ ਥਾਣਾ ਮੱਖੂ ਇੰਸਪੈਕਟਰ ਜਤਿੰਦਰ ਸਿੰਘ ਨੇ ਦਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਕੋਈ, ਟਿਫਨ ਜਾਂ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਪੁਲੀਸ ਨੂੰ ਸੂਚਿਤ ਕਰਨ। ਇਸ ਮੌਕੇ ਏਐੱਸਆਈ ਗੁਰਮੀਤ ਸਿੰਘ ਸਮੇਤ ਵੱੜੀ ਗਿਣਤੀ ਪੁਲੀਸ ਕਰਮੀ ਹਾਜ਼ਰ ਸਨ।